10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੋਆਪਰੇਟਿਵ ਸੁਸਾਇਟੀ ਗੋਬਿੰਦਪੁਰਾ ਦੇ ਮੈਂਬਰਾਂ ਦੀ ਚੋਣ ਹੋਈ

ਬਰੇਟਾ, 9 ਸਤੰਬਰ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਗੋਬਿੰਦਪੁਰਾ ਦੀ ਕੋਆਪਰੇਟਿਵ ਸੁਸਾਇਟੀ ਦੀ ਚੋਣ ਸਰਪੰਚ ਰਾਜਿੰਦਰ ਸ਼ਰਮਾ ਤੇ ਪਿੰਡ ਫੁਲੂਵਾਲਾ ਦੇ ਸਰਪੰਚ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ 11 ਮੈਂਬਰੀ ਕਮੇਟੀ ਦਾ ਗਠਨ ਕਰ ਕੇ ਬਲਵਾਨ ਸਿੰਘ, ਸੁਖਪਾਲ ਸਿੰਘ, ਲਾਲ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਗੁਰਲਾਲ ਸਿੰਘ, ਨੈਬ ਸਿੰਘ, ਬਿੱਕਰ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ।

ਅਜੀਤ ਡੈਸਕ 10-09-2026
ਬਰੇਟਾ, 9 ਸਤੰਬਰ (ਪਾਲ ਸਿੰਘ ਮੰਡੇਰ)- ਨੇੜਲੇ ਪਿੰਡ ਗੋਬਿੰਦਪੁਰਾ ਦੀ ਕੋਆਪਰੇਟਿਵ ਸੁਸਾਇਟੀ ਦੀ ਚੋਣ ਸਰਪੰਚ ਰਾਜਿੰਦਰ ਸ਼ਰਮਾ ਤੇ ਪਿੰਡ ਫੁਲੂਵਾਲਾ ਦੇ ਸਰਪੰਚ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ 11 ਮੈਂਬਰੀ ਕਮੇਟੀ ਦਾ ਗਠਨ ਕਰ ਕੇ ਬਲਵਾਨ ਸਿੰਘ, ਸੁਖਪਾਲ ਸਿੰਘ, ਲਾਲ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਗੁਰਲਾਲ ਸਿੰਘ, ਨੈਬ ਸਿੰਘ, ਬਿੱਕਰ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਨਵੇਂ ਚੁਣੇ ਮੈਂਬਰਾਂ ਨੇ ਪਿੰਡ ਵਾਸੀਆਂ, ਸਰਪੰਚਾਂ ਅਤੇ ਮੋਹਤਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੋਵੇਂ ਪਿੰਡਾਂ ਦੇ ਕਿਸਾਨਾਂ ਅਤੇ ਸੁਸਾਇਟੀ ਦੇ ਮੈਂਬਰਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨਗੇ । ਉਨ੍ਹਾਂ ਭਰੋਸਾ ਦਿਵਾਇਆ ਕਿ ਸੁਸਾਇਟੀ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਚਲਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਕਾ. ਸੀਤਾ ਰਾਮ ਗੋਬਿੰਦਪੁਰਾ, ਧਨੰਤਰ ਸਿੰਘ, ਮਾਣਕ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਟੈਣੀ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਕਰਵਾਈ 600 ਤੋਂ ਵੱਧ ਖੇਡ ਪ੍ਰੇਮੀਆਂ ਨੇ ਲਿਆ ਹਿੱਸਾ ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ 260 ਗ੍ਰਾਮ ਹੈਰੋਇਨ, ਪਿਸਟਲ ਤੇ 6 ਕਾਰਤੂਸਾਂ ਸਣੇ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।