10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਕਰਵਾਈ 600 ਤੋਂ ਵੱਧ ਖੇਡ ਪ੍ਰੇਮੀਆਂ ਨੇ ਲਿਆ ਹਿੱਸਾ

ਮਾਨਸਾ, 9 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੈਰਾਥਨ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਮੈਰਾਥਨ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਵਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ।

ਬਹੁ-ਮੰਤਵੀ ਸਟੇਡੀਅਮ ਮਾਨਸਾ ਵਿਖੇ ਸਨਮਾਨਿਤ ਖਿਡਾਰੀ ਗੁਰਪ੍ਰੀਤ ਸਿੰਘ ਭੁੱਚਰ, ਚੁਸ਼ਪਿੰਦਰਬੀਰ ਸਿੰਘ ਚਹਿਲ ਤੇ ਹੋਰਨਾਂ ਨਾਲ। ਤਸਵੀਰ : ਸੇਮੀ ਮਾਨਸਾ ਵੈਭਵ ਚੌਧਰੀ ਐੱਸ.ਐੱਸ.ਪੀ. ਮਾਨਸਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਪੁਲਿਸ ਅਧਿਕਾਰੀਆਂ ਨਾਲ। ਤਸਵੀਰ ’ਚ ਬਰਾਮਦ ਪਿਸਟਲ, ਹੈਰੋਇਨ ਆਦਿ ਵੀ ਨਜ਼ਰ ਆ ਰਹੀ ਹੈ। ਤਸਵੀਰ : ਸੇਮੀ ਮਾਨਸਾ 10-09-2026
ਮਾਨਸਾ, 9 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੈਰਾਥਨ ਕਰਵਾਈ ਗਈ, ਜਿਸ ਦਾ ਮੁੱਖ ਉਦੇਸ਼ ਸਮਾਜਿਕ ਸਮਾਨਤਾ, ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਮੈਰਾਥਨ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਵਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਬਹੁ-ਮੰਤਵੀ ਸਟੇਡੀਅਮ ਤੱਕ ਖ਼ਤਮ ਹੋਣ ਵਾਲੀ ਇਸ ਦੌੜ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਖਿਡਾਰੀਆਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਤੇ ਰਾਜਨੀਤਿਕ ਨੁਮਾਇੰਦਿਆਂ ਸਮੇਤ 600 ਦੇ ਕਰੀਬ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਏ.ਡੀ.ਸੀ. ਨੇ ਕਿਹਾ ਕਿ ਸਮਾਜਿਕ ਬਰਾਬਰੀ ਦਾ ਸੰਦੇਸ਼ ਦਿੰਦਿਆਂ ਕਰਵਾਈ ਗਈ ਇਹ ਦੌੜ ਲੋਕਾਂ ਨੂੰ ਇੱਕਜੁੱਟ ਹੋ ਕੇ ਏਕਤਾ ਦਾ ਸੁਨੇਹਾ ਦੇਣ ਦਾ ਨਿਵੇਕਲਾ ਉਪਰਾਲਾ ਹੈ। ਗੁਰਪ੍ਰੀਤ ਸਿੰਘ ਭੁੱਚਰ ਨੇ ਆਖਿਆ ਕਿ ਨਵੀਂ ਪੀੜ੍ਹੀ ਨੂੰ ਗੁਰੂ ਰਵਿਦਾਸ ਦੇ ਦਰਸਾਏ ਮਾਰਗ ਵੱਲ ਪ੍ਰੇਰਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਸੁਪਨਾ ਹੈ। ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਰਾਜ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਐੱਸ.ਡੀ.ਐਮ. ਮਾਨਸਾ ਬਲਜੀਤ ਕੌਰ, ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਭੂਸ਼ਨ ਕੁਮਾਰ ਮੱਤੀ, ਓਲੰਪੀਅਨ ਸਵਰਨ ਸਿੰਘ ਵਿਰਕ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਚਤਿੰਦਰ ਸ਼ਰਮਾ, ਐੱਸ.ਐੱਚ.ਓ. ਬੇਅੰਤ ਕੌਰ, ਜ਼ਿਲ੍ਹਾ ਟਰੈਫ਼ਿਕ ਇੰਚਾਰਜ ਯਾਦਵਿੰਦਰ ਸਿੰਘ, ਮਨਪ੍ਰੀਤ ਸਿੰਘ ਸਿੱਧੂ, ਸੰਗਰਾਮਜੀਤ ਸਿੰਘ ਲਾਡੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਅਧਿਆਪਕਾਂ ਵਲੋਂ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀ ਗੋਬਿੰਦਪੁਰਾ ਦੇ ਮੈਂਬਰਾਂ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।