12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੜਕ ਹਾਦਸੇ ਵਿਚ ਪਨਗ੍ਰੇਨ ਦੇ ਕਰਮਚਾਰੀ ਦੀ ਮੌਤ

ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ): ਕੋਠੇ ਨੱਥਾ ਸਿੰਘ ਵਾਲਾ ਤੋਂ ਗੋਨਿਆਣਾ ਮੰਡੀ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ’ਤੇ ਬੀਤੀ ਸ਼ਾਮ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਨਗ੍ਰੇਨ ਵਿਭਾਗ ਦੇ ਕਰਮਚਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਕਪੂਰ ਸਿੰਘ, ਵਾਸੀ ਮਹਿਮਾ ਸਵਾਈ ਵਜੋਂ ਹੋਈ ਹੈ।

ਅਜੀਤ ਡੈਸਕ 12-09-2026
ਮਹਿਮਾ ਸਰਜਾ, 12 ਸਤੰਬਰ (ਬਲਦੇਵ ਸੰਧੂ): ਕੋਠੇ ਨੱਥਾ ਸਿੰਘ ਵਾਲਾ ਤੋਂ ਗੋਨਿਆਣਾ ਮੰਡੀ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ’ਤੇ ਬੀਤੀ ਸ਼ਾਮ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਨਗ੍ਰੇਨ ਵਿਭਾਗ ਦੇ ਕਰਮਚਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਕਪੂਰ ਸਿੰਘ, ਵਾਸੀ ਮਹਿਮਾ ਸਵਾਈ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਸੁਖਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਦੱਸਿਆ ਕਿ ਗੁਰਮੇਲ ਸਿੰਘ ਪਨਗ੍ਰੇਨ ਦੇ ਗੋਦਾਮ ਵਿਖੇ ਰਾਤ ਸਮੇਂ ਪਹਿਰੇਦਾਰ ਵਜੋਂ ਡਿਊਟੀ ਨਿਭਾਉਂਦਾ ਸੀ। ਉਹ ਬੀਤੀ ਸ਼ਾਮ ਕਰੀਬ 7 ਵਜੇ ਆਪਣੇ ਮੋਟਰਸਾਈਕਲ ’ਤੇ ਡਿਊਟੀ ਲਈ ਜਾ ਰਿਹਾ ਸੀ। ਜਦੋਂ ਉਹ ਕੋਠੇ ਸਪੂਰਾ ਸਿੰਘ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।ਹਾਦਸੇ ਤੋਂ ਬਾਅਦ ਗੁਰਮੇਲ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਗੋਨਿਆਣਾ ਮੰਡੀ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਦੇ ਪੁੱਤਰ ਸੁਖਪ੍ਰੀਤ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਜਾਂਚ ਲਈ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਗੁਰਮੇਲ ਸਿੰਘ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਇਸ ਦੁਖਦਾਈ ਘਟਨਾ ਨਾਲ ਮਹਿਮਾ ਸਵਾਈ ਅਤੇ ਆਸ-ਪਾਸ ਦੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਪਿਛਲੀ ਖ਼ਬਰ ਅਜੀਤ, ਜਲੰਧਰ ਖੇਤੀ ਮੋਟਰਾਂ ਦੀ 8 ਘੰਟੇ ਸਪਲਾਈ ਬਹਾਲ ਕਰਵਾਉਣ ਲਈ ਉਗਰਾਹਾਂ ਯੂਨੀਅਨ ਵਲੋਂ ਐਕਸੀਅਨ ਮੌੜ ਦਾ ਘਿਰਾਓ ਅਗਲੀ ਖ਼ਬਰ ਬਿਜਲੀ ਸਪਲਾਈ ਪੂਰੀ ਨਾ ਮਿਲਣ ’ਤੇ ਖਫ਼ਾ ਹੋਏ ਕਿਸਾਨਾਂ ਵਲੋਂ ਕਸਬਾ ਭਾਈਰੂਪਾ ਵਿਖੇ ਨੈਸ਼ਨਲ ਹਾਈਵੇ ਉਪਰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।