13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ- ਅਮਨ ਸਿੰਗਲਾ

ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਹ ਦਾਅਵਾ ਨੌਜਵਾਨ ਕਾਂਗਰਸ ਆਗੂ ਤੇ ਪਾਰਟੀ ਦੇ ਐੱਸ.

ਕਿਹਾ, ਪੰਜਾਬ ਸਰਕਾਰ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ 13-09-2026
ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਹ ਦਾਅਵਾ ਨੌਜਵਾਨ ਕਾਂਗਰਸ ਆਗੂ ਤੇ ਪਾਰਟੀ ਦੇ ਐੱਸ.ਆਈ.ਆਰ. ਵਿੰਗ ਦੇ ਸੂਬਾ ਕੁਆਰਡੀਨੇਟਰ ਅਮਨ ਸਿੰਗਲਾ ਢੈਪਈ ਨੇ ਕੀਤਾ। ਉਹ ‘ਅਜੀਤ’ ਉਪ ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਮੇਂ ਰਾਜ ਭਰ ’ਚ ਪਾਰਟੀ ਵਰਕਰਾਂ ਨੇ ਤਨਦੇਹੀ ਨਾਲ ਰੋਲ ਨਿਭਾਇਆ, ਜਿਸ ਤੋਂ ਹਾਈਕਮਾਨ ਵੀ ਖ਼ੁਸ਼ ਹੈ। ਮਾਨਸਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਮੁੱਖ ਦਾਅਵੇਦਾਰ ਅਮਨ ਸਿੰਗਲਾ ਮਰਹੂਮ ਕਾਂਗਰਸ ਆਗੂ ਰਾਮਪਾਲ ਢੈਪਈ ਦੇ ਫਰਜੰਦ ਹਨ। ਉਨ੍ਹਾਂ ਦੱਸਿਆ ਕਿ ਸ਼੍ਰੀ ਢੈਪਈ ਦੀ ਹਲਕੇ ਦੇ ਵਿਕਾਸ ਲਈ ਵੱਡੀ ਦੇਣ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਫੇਲ੍ਹ ਦੱਸਦਿਆਂ ਦੋਸ਼ ਲਗਾਇਆ ਕਿ ਕਿਸੇ ਵੀ ਵਰਗ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਰ ਕੇ ਲੋਕ ਸੜਕਾਂ ’ਤੇ ਉੱਤਰੇ ਹੋਏ ਹਨ। ਕਾਂਗਰਸ ਆਗੂ ਨੇ ਕਿਹਾ ਕਿ ਮਾਨਸਾ ਹਲਕੇ ਦੇ ਲੋਕ ਸਮੱਸਿਆਵਾਂ ਨਾਲ ਜੂਝ ਰਹੇ ਹਨ ਪਰ ਸੱਤਾਧਾਰੀ ਚੁੱਪੀ ਧਾਰ ਰਹੇ ਹਨ। ਉਨ੍ਹਾਂ ਦਰਜਨਾਂ ਪਿੰਡਾਂ ਵਲੋਂ ਖ਼ਿਆਲਾ ਕਲਾਂ ਵਿਖੇ ਟਰੋਮਾ ਸੈਂਟਰ ਬਣਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਨੇ ਭਰੇ ਇਕੱਠ ’ਚ ਸਮਾਂ ਲੈ ਕੇ ਵੀ ਵਾਅਦਾ ਪੂਰਾ ਕਰਨ ਦੀ ਬਜਾਏ ਲੋਕਾਂ ਨਾਲ ਧਰੋਹ ਕਮਾਇਆ ਹੈ। ਉਨ੍ਹਾਂ ਹੋਰ ਕਿਹਾ ਕਿ ਹਲਕੇ ਦੀਆਂ ਸੜਕਾਂ ਦਾ ਬੁਰਾ ਹਾਲ ਹੈ, ਸਿਹਤ ਸਹੂਲਤਾਂ ਨਾ-ਮਾਤਰ ਹਨ ਜਦਕਿ ਨਸ਼ਿਆਂ ਦਾ ਬੋਲਬਾਲਾ ਦਿਨੋਂ-ਦਿਨ ਵੱਧ ਰਿਹਾ ਹੈ। ਸ਼੍ਰੀ ਢੈਪਈ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਵਰਕਰ ਮੀਟਿੰਗਾਂ ਸ਼ੁਰੂ ਕੀਤੀਆਂ ਹਨ, ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਵਿਦਿਆਰਥਣ ਨੇ ਪਾਸ ਕੀਤੀ ਜੇ.ਆਰ.ਐੱਫ ਦੀ ਪ੍ਰੀਖਿਆ ਅਗਲੀ ਖ਼ਬਰ ਐੱਨ.ਸੀ.ਸੀ. ਕੈਂਪ ਦੇ ਚੌਥੇ ਦਿਨ ਕੈਡਿਟਾਂ ਨੂੰ ਕੁਦਰਤੀ ਆਫ਼ਤ ਪ੍ਰਬੰਧਨ ਦੀ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।