25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੀ.ਐਸ.ਯੂ. ਵਲੋਂ ਪ੍ਰਦਰਸ਼ਨੀ

ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਇਨਕਲਾਬੀ ਜੀਵਨ ਤੋਂ ਜਾਣੂ ਕਰਵਾਇਆ ਗਿਆ।

ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲਗਾਈ ਪ੍ਰਦਰਸ਼ਨੀ ਦੇਖਦੇ ਵਿਦਿਆਰਥੀ। ਤਸਵੀਰ: ਸੁਖਤੇਜ ਧਾਲੀਵਾਲ 25-09-2026
ਸੰਗਤ ਮੰਡੀ, 24 ਸਤੰਬਰ (ਸੁਖਤੇਜ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਇਨਕਲਾਬੀ ਜੀਵਨ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਉਨ੍ਹਾਂ ਵਲੋਂ ਮੋੜੇ ਕਿਤਾਬ ਦੇ ਪੰਨੇ ਮੁੜ ਖੋਲ੍ਹਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਸਾਮਰਾਜਵਾਦ ਮੁਰਦਾਬਾਦ’ ਦੇ ਨਾਅਰੇ ਨੂੰ ਬੁਲੰਦ ਕਰਨਾ ਸਮੇਂ ਦੀ ਅਣਸਰਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਾਮਰਾਜੀ ਕੰਪਨੀਆਂ ਨੂੰ ਦਿੱਤੇ ਜਾ ਰਹੇ ਸੱਦਿਆਂ, ਸਰਕਾਰੀ ਸੰਸਥਾਵਾਂ ਦੇ ਨਿੱਜੀਕਰਨ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਕਿਰਤੀ ਲੋਕਾਂ ਅਤੇ ਨੌਜਵਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨ ਵਿਦਿਆਰਥੀ ਬੇਰੁਜ਼ਗਾਰੀ ਦੇ ਵੱਡੇ ਸੰਕਟ ਵਿਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਜਮਹੂਰੀ ਹੱਕਾਂ ਦੀ ਰਾਖੀ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸਾਂਝੇ ਤੇ ਜਥੇਬੰਦ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਮੌਕੇ ਵਿਦਿਆਰਥੀ ਆਗੂ ਨਵਜੋਤ, ਅਸੀਮ, ਸੁਖਨ, ਹਰਪ੍ਰੀਤ, ਸਮਨ, ਰਾਜਵੀਰ, ਸਤਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਸੀ.ਐਲ. ਇੰਡਸਟਰੀਜ਼ ਅਕੈਡਮਿਕ ਬਲਾਕ ਦਾ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਵਲੋਂ ਰਸਮੀ ਉਦਘਾਟਨ ਅਗਲੀ ਖ਼ਬਰ ਨਸ਼ੇ ਦੇ ਮੁੱਦੇ ‘ਤੇ ਗੋਂਗਲੂਆਂ ਤੋਂ ਮਿੱਟੀ ਝਾੜ ਰਹੀਆਂ ਦੋਵੇਂ ਸਰਕਾਰਾਂ, ਹੋਵੇ ਠੋਸ ਕਾਰਵਾਈ- ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।