29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਈ ਭਾਗੋ ਕਾਲਜ ਰੱਲਾ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ

ਜੋਗਾ, 28 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੀ ਅਗਵਾਈ ਹੇਠ ‘ਨੈਤਿਕ ਸਿੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾ ਮੁਕਤ ਡੀ.

ਅਜੀਤ ਡੈਸਕ 29-09-2026
ਜੋਗਾ, 28 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਰੱਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੀ ਅਗਵਾਈ ਹੇਠ ‘ਨੈਤਿਕ ਸਿੱਖਿਆ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾ ਮੁਕਤ ਡੀ.ਐਸ.ਪੀ. ਸ਼ਮਸ਼ੇਰ ਸਿੰਘ ਅਤੇ ਉੱਘੇ ਸਾਹਿਤਕਾਰ ਡਾ. ਦਰਸ਼ਨ ਸਿੰਘ ਭੰਮੇ ਨੇ ਨੈਤਿਕਤਾ ਦੇ ਮੂਲ ਅਰਥਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਨੁੱਖ ਦੀ ਅਸਲ ਪਛਾਣ ਉਸ ਦੇ ਅਹੁਦੇ ਜਾਂ ਪ੍ਰਾਪਤੀਆਂ ਨਾਲ ਨਹੀਂ, ਸਗੋਂ ਉਸ ਦੇ ਆਚਰਣ, ਵਿਹਾਰ ਅਤੇ ਨੈਤਿਕ ਗੁਣਾਂ ਨਾਲ ਹੁੰਦੀ ਹੈ। ਉਨ੍ਹਾਂ ‘ਸਾਹਿਤ ਅਤੇ ਨੈਤਿਕ ਜੀਵਨ’ ਦੇ ਸਬੰਧ ’ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਹਿਤ ਮਨੁੱਖ ਦੇ ਅੰਦਰ ਸੰਵੇਦਨਸ਼ੀਲਤਾ, ਚਿੰਤਨਸ਼ੀਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਖਿਆਲਾ ਤੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਵੀ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ, 30 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਸਰਕਾਰੀ ਹਸਪਤਾਲ ਸਰਦੂਲਗੜ੍ਹ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।