01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਸ਼ਰਾਬ ਬਰਾਮਦ, 13 ਜਣੇ ਕਾਬੂ

ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 13 ਜਣਿਆਂ ਨੂੰ ਕਾਬੂ ਕੀਤਾ ਹੈ। ਵੈਭਵ ਚੌਧਰੀ ਐਸ.

ਅਜੀਤ ਡੈਸਕ 01-10-2026

ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 13 ਜਣਿਆਂ ਨੂੰ ਕਾਬੂ ਕੀਤਾ ਹੈ। ਵੈਭਵ ਚੌਧਰੀ ਐਸ.ਐਸ.ਪੀ. ਮਾਨਸਾ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਮਨਪ੍ਰੀਤ ਸਿੰਘ, ਦੁਪਿੰਦਰ ਸਿੰਘ, ਸੰਗਤਪਾਲ ਸਿੰਘ ਵਾਸੀ ਮਾਨਸਾ ਤੋਂ 40 ਗ੍ਰਾਮ ਤੇ ਹਰਜਿੰਦਰ ਸਿੰਘ ਵਾਸੀ ਜਵਾਹਰਕੇ ਤੋਂ 2.50 ਗ੍ਰਾਮ, ਸ਼ਹਿਰੀ-2 ਮਾਨਸਾ ਪੁਲਿਸ ਨੇ ਜਸਕਰਨਦੀਪ ਸਿੰਘ ਵਾਸੀ ਮਾਨਸਾ ਤੋਂ 2 ਗ੍ਰਾਮ, ਸਦਰ ਮਾਨਸਾ ਪੁਲਿਸ ਨੇ ਕਰਮਵੀਰ ਸਿੰਘ ਵਾਸੀ ਮਾਨਸਾ ਤੋਂ 6 ਗ੍ਰਾਮ, ਸ਼ਹਿਰੀ ਪੁਲਿਸ ਬੁਢਲਾਡਾ ਨੇ ਗੁਰਪ੍ਰੀਤ ਸਿੰਘ ਵਾਸੀ ਕੁਲਾਣਾ ਤੋਂ 3 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ। ਨਸ਼ੀਲੀਆਂ ਗੋਲੀਆਂ , ਲਾਹਣ ਤੇ ਸ਼ਰਾਬ ਬਰਾਮਦ ਭੀਖੀ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਢੈਪਈ ਤੋਂ 20, ਜੌੜਕੀਆਂ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਜੌੜਕੀਆਂ ਤੋਂ 10, ਬਰੇਟਾ ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਧਰਮਪੁਰਾ ਤੋਂ 10 ਅਤੇ ਸਰਦੂਲਗੜ੍ਹ ਪੁਲਿਸ ਨੇ ਜਸ਼ਨਦੀਪ ਸਿੰਘ ਵਾਸੀ ਸਰਦੂਲਗੜ੍ਹ ਤੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਸਦਰ ਬੁਢਲਾਡਾ ਪੁਲਿਸ ਨੇ ਜਗਸੀਰ ਸਿੰਘ ਵਾਸੀ ਬੀਰੋਕੇ ਕਲਾਂ ਤੋਂ 45 ਲੀਟਰ ਲਾਹਣ ਅਤੇ ਜੌੜਕੀਆਂ ਪੁਲਿਸ ਨੇ ਬਿੰਦਰ ਸਿੰਘ ਵਾਸੀ ਮਾਖਾ ਤੋਂ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀਆਂ ਹਨ। ਉਕਤ ਖ਼ਿਲਾਫ਼ ਵੱਖ-ਵੱਖ ਐਕਟਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।

ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਜੂਡੋ, ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਾਈ ਬਹਿਲੋ ਗਰਲਜ਼ ਕਾਲਜ ਦਾ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।