09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਾਡਰਨ ਕਾਲਜ ਭੀਖੀ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਪ੍ਰੋਗਰਾਮ ਕਰਵਾਇਆ

ਭੀਖੀ, 8 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ.

ਅਜੀਤ ਡੈਸਕ 09-10-2026
ਭੀਖੀ, 8 ਅਕਤੂਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ. ਦੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਬੀ.ਐੱਡ. ਦੇ ਪਾਠਕ੍ਰਮ, ਕਾਲਜ ਦੀ ਅਕਾਦਮਿਕ ਵਿਵਸਥਾ ਅਤੇ ਵੱਖ-ਵੱਖ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਸੀ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦਾ ਸ਼ੁੱਭ ਆਗਾਜ਼ ਕੀਤਾ ਗਿਆ। ਸਹਾਇਕ ਪ੍ਰੋਫੈਸਰ ਅਮਨਦੀਪ ਕੌਰ ਤੇ ਹਰਵਿੰਦਰ ਕੌਰ ਨੇ ਕਾਲਜ ’ਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਪਾਠਕ੍ਰਮਕ ਤੇ ਸਹਿ-ਪਾਠਕ੍ਰਮਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਅਧਿਆਪਨ ਸਿਰਫ਼ ਇੱਕ ਕਿੱਤਾ ਨਹੀਂ ਸਗੋਂ ਸਮਾਜ ਅਤੇ ਰਾਸ਼ਟਰ ਦੇ ਭਵਿੱਖ ਨੂੰ ਆਕਾਰ ਦੇਣ ਵਾਲੀ ਮਹਾਨ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਕਾਰਾਤਮਿਕ ਸੋਚ, ਨਿਰੰਤਰ ਸਿੱਖਣ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਟੀ.ਐੱਫ. ਵਲੋਂ 10 ਦੀ ਸੰਗਰੂਰ ਰੈਲੀ ’ਚ ਸ਼ਮੂਲੀਅਤ ਕਰਨ ਦਾ ਐਲਾਨ ਅਗਲੀ ਖ਼ਬਰ ਕੱਲ੍ਹ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।