18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਰਾਮਜੀਤ ਸਿੰਘ ਬਰੇਟਾ ਨੇ ‘ਆਪ’ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬਰੇਟਾ, 17 ਅਕਤੂਬਰ (ਪਾਲ ਸਿੰਘ ਮੰਡੇਰ)- ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਰਾਮਜੀਤ ਸਿੰਘ ਬਰੇਟਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਅਜੀਤ ਡੈਸਕ 18-10-2026
ਬਰੇਟਾ, 17 ਅਕਤੂਬਰ (ਪਾਲ ਸਿੰਘ ਮੰਡੇਰ)- ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਰਾਮਜੀਤ ਸਿੰਘ ਬਰੇਟਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਮਜੀਤ ਸਿੰਘ ਬਰੇਟਾ ਦਾ ਕਹਿਣਾ ਹੈ ਕਿ ਉਹ ਇਕ ਸਮਾਜਿਕ ਕਾਰਕੁਨ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਤੋਂ ਬੇਹੱਦ ਦੁਖੀ ਹਨ, ਜਿਸ ਦੇ ਰੋਸ ਵਜੋਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਨਸ਼ਿਆਂ ਅਤੇ ਮੈਡੀਕਲ ਸਟੋਰਾਂ ’ਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਖ਼ਿਲਾਫ਼ ਆਵਾਜ਼ ਉਠਾਉਣ ਲਈ ਜਾਣੇ ਜਾਂਦੇ ਝੋਟਾ ਨੂੰ ਮਾਨਸਾ ਸ਼ਹਿਰ ਦੇ ਭੀੜ-ਭਾੜ ਵਾਲੇ ਬਾਜ਼ਾਰ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 17 ਮਾਨਸਾ19 ਰਾਮਜੀਤ ਸਿੰਘ ਬਰੇਟਾ
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਤੇ ਪੰਜਾਬ ਦੇ ਮਸਲਿਆਂ ਦਾ ਹੋ ਸਕਦੈ ਹੱਲ- ਤਲਵੰਡੀ ਅਗਲੀ ਖ਼ਬਰ ਦਾ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ਦੇ ਸਕੇਟਿੰਗ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।