22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਸਪਾਲ ਮਾਨਖੇੜਾ ਦੇ ਨਾਵਲ ‘ਹਵੇਲੀਆਲਾ’ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਸਰਵੋਤਮ ਨਾਵਲ ਐਵਾਰਡ

ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਬਠਿੰਡਾ ਤੋਂ ਬਤੌਰ ਚੀਫ਼ ਸੈਨੇਟਰੀ ਇੰਸਪੈਕਟਰ ਸੇਵਾ ਮੁਕਤ ਹੋਏ ਨਾਵਲਕਾਰ ਜਸਪਾਲ ਮਾਨਖੇੜਾ ਦੇ ਨਾਵਲ ‘ਹਵੇਲੀਆਲਾ’ ਨੂੰ ਸਾਲ 2025 ਦਾ ਸਰਵੋਤਮ ਨਾਵਲ ਐਵਾਰਡ ਮਿਲਿਆ ਹੈ। ਭਾਸ਼ਾ ਵਿਭਾਗ ਪੰਜਾਬ ਵਲੋਂ ਪ੍ਰਦਾਨ ਕੀਤੇ ਗਏ ਇਸ ਸਨਮਾਨ ਨਾਲ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਚੁਣੇ ਹੋਏ ਜਨ ਪ੍ਰਤੀਨਿਧੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

ਅਜੀਤ ਡੈਸਕ 22-10-2026
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਬਠਿੰਡਾ ਤੋਂ ਬਤੌਰ ਚੀਫ਼ ਸੈਨੇਟਰੀ ਇੰਸਪੈਕਟਰ ਸੇਵਾ ਮੁਕਤ ਹੋਏ ਨਾਵਲਕਾਰ ਜਸਪਾਲ ਮਾਨਖੇੜਾ ਦੇ ਨਾਵਲ ‘ਹਵੇਲੀਆਲਾ’ ਨੂੰ ਸਾਲ 2025 ਦਾ ਸਰਵੋਤਮ ਨਾਵਲ ਐਵਾਰਡ ਮਿਲਿਆ ਹੈ। ਭਾਸ਼ਾ ਵਿਭਾਗ ਪੰਜਾਬ ਵਲੋਂ ਪ੍ਰਦਾਨ ਕੀਤੇ ਗਏ ਇਸ ਸਨਮਾਨ ਨਾਲ ਨਗਰ ਨਿਗਮ ਬਠਿੰਡਾ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਚੁਣੇ ਹੋਏ ਜਨ ਪ੍ਰਤੀਨਿਧੀਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਜਸਪਾਲ ਮਾਨਖੇੜਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ ਬਠਿੰਡਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ । ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਗਰ ਨਿਗਮ ਨਾਲ ਜੁੜੇ ਰਹੇ ਜਸਪਾਲ ਮਾਨਖੇੜਾ ਦੀ ਇਹ ਪ੍ਰਾਪਤੀ ਸਾਰਿਆਂ ਲਈ ਫ਼ਖ਼ਰ ਵਾਲੀ ਗੱਲ ਹੈ। ਉਨ੍ਹਾਂ ਨੇ ਨਾਵਲ ਦੀ ਸਿਰਜਣਾ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਭਾਸ਼ਾ ਵਿਭਾਗ ਪੰਜਾਬ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ। ਨਗਰ ਨਿਗਮ ਦੀ ਕਮਿਸ਼ਨਰ ਲਵਜੀਤ ਕੌਰ ਕਲਸੀ ਨੇ ਵੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜਸਪਾਲ ਮਾਨਖੇੜਾ ਦੀ ਸਾਹਿਤਕ ਪ੍ਰਾਪਤੀ ਨਾਲ ਨਗਰ ਨਿਗਮ ਦਾ ਮਾਣ ਵਧਿਆ ਹੈ। ਨਗਰ ਨਿਗਮ ਦੇ ਅਧਿਕਾਰੀਆਂ ਸੰਦੀਪ ਗੁਪਤਾ, ਸੰਦੀਪ ਸਿੰਘ ਰੋਮਾਣਾ, ਰਜਿੰਦਰ ਕੁਮਾਰ ਐਕਸੀਅਨ, ਨੀਰਜ ਗਰਗ, ਸੁਰਿੰਦਰ ਸਿੰਘ ਬਿੰਦਰਾ, ਪ੍ਰਦੀਪ ਸਿੰਘ, ਪ੍ਰਦੀਪ ਕੁਮਾਰ, ਕੁਲਵਿੰਦਰ ਸਿੰਘ ਅਤੇ ਸੰਦੀਪ ਕਟਾਰੀਆ ਨੇ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਪੰਜਾਬ ਮਿਊਂਸੀਪਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ, ਲੋਕਲ ਪ੍ਰਧਾਨ ਸਾਹਿਲ ਸ਼ਰਮਾ ਅਤੇ ਰਿਟਾਇਰਡ ਇੰਪਲਾਈਜ਼ ਯੂਨੀਅਨ ਦੇ ਆਗੂਆਂ ਹਰਬੰਸ ਲਾਲ, ਰਣਜੀਤ ਸਿੰਘ, ਸੁਰਜਨ ਰਾਮ, ਭੋਲਾ ਸਿੰਘ, ਅਸ਼ੋਕ ਕੁਮਾਰ, ਗੁਰਿੰਦਰ ਸਿੰਘ, ਛਿੰਦਰਪਾਲ, ਰਣਬੀਰ ਰਾਣਾ ਅਤੇ ਸੁਖਦੇਵ ਮਾਹੀਨੰਗਲ ਨੇ ਵੀ ਜਸਪਾਲ ਮਾਨਖੇੜਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਹਰਪਾਲ ਸਿੰਘ ਖੁਰਮੀ ਨੇ ਮਹੰਤ ਗੁਰਬੰਤਾ ਦਾਸ ਸਕੂਲ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਜਸਨੂਰਦੀਪ ਸਿੰਘ ਨੇ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।