25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰ 10 ਕਿੱਲੋ ਭੁੱਕੀ ਸਣੇ ਕਾਬੂ

ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ ।

ਅਜੀਤ ਡੈਸਕ 25-10-2026
ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਉਕਤ ਵਿਅਕਤੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਪਿੰਡ ਬੁੱਟਰ ਬਖੂਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਹੰਸਾ ਵਾਸੀ ਪਿੰਡ ਘੁੱਦਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ । ਪੁਲਿਸ ਵਲੋਂ ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ‘ ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 12ਵੇਂ ਦਿਨ ਵੀ ਜਾਰੀ ਲੋਕਾਂ ਨੇ ਵੱਡੀ ਗਿਣਤੀ ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਕਲਿਆਣਾਂ ਦੇ ਵਿਕਾਸ ਕਾਰਜਾਂ ਲਈ ਬਲਾਕ ਸੰਮਤੀ ਅਤੇ ਐਮ. ਪੀ. ਵਲੋਂ ਗ੍ਰਾਂਟਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।