ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਧਰਨਾ 14ਵੇਂ ਦਿਨ ਵੀ ਜਾਰੀ
ਮਾਨਸਾ, 26 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 14ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਲੜਨਾ ਚਾਹੀਦਾ ਹੈ।
ਮ
ਮਾਨਸਾ ਸ਼ਹਿਰ ਦੇ ਮੁੱਖ ਬਾਜਾਰ ’ਚ ਰੋਸ ਮਾਰਚ ਕੱਢਦੇ ਹੋਏ ਸਾਬਕਾ ਸੈਨਿਕ। ਤਸਵੀਰ : ਸੇਮੀ ਮਾਨਸਾ
27-10-2026
ਮਾਨਸਾ, 26 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 14ਵੇਂ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਲੜਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਸੰਬੋਧਨ ਤੇ ਸ਼ਾਮਲ ਹੋਣ ਵਾਲਿਆਂ ’ਚ ਲਿਬਰੇਸ਼ਨ ਦੇ ਸੁਖਦਰਸ਼ਨ ਸਿੰਘ ਨੱਤ, ਆਈ.ਐਨ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਹੰਸ ਰਾਜ ਮੋਫ਼ਰ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਨਾਜ਼ਰ ਸਿੰਘ ਮਾਨਸ਼ਾਹੀਆ, ਐਕਸ਼ਨ ਕਮੇਟੀ ਦੇ ਇੰਦਰਜੀਤ ਸਿੰਘ ਮੁਨਸ਼ੀ, ਧੰਨਾ ਮੱਲ ਗੋਇਲ, ਮਾਨਿਕ ਗੋਇਲ, ਬੋਘ ਸਿੰਘ ਮਾਨਸਾ, ਪਰਮਿੰਦਰ ਸਿੰਘ ਬਾਲਿਆਂਵਾਲੀ, ਨਰਿੰਦਰ ਕੌਰ ਬੁਰਜ ਹਮੀਰਾ, ਲਖਵਿੰਦਰ ਸਿੰਘ ਮੂਸਾ , ਵਪਾਰੀ ਆਗੂ ਸੁਰੇਸ਼ ਕੁਮਾਰ ਨੰਦਗੜ੍ਹੀਆ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਕਿਸਾਨ ਆਗੂ ਸੁਰਜੀਤ ਸਿੰਘ ਫੂਲ ਤੇ ਮਹਿੰਦਰ ਸਿੰਘ ਭੈਣੀਬਾਘਾ, , ਚਮਕੌਰ ਸਿੰਘ ਸਿੱਧੂ, ਹਰਿੰਦਰ ਭਾਰਦਵਾਜ, ਰਾਜਵਿੰਦਰ ਸਿੰਘ ਰਾਣਾ, ਜਸਵੀਰ ਕੌਰ ਨੱਤ, ਭਗਵੰਤ ਸਿੰਘ ਸਮਾਓਂ, ਕ੍ਰਿਸ਼ਨ ਚੌਹਾਨ, ਗੁਰਜੰਟ ਸਿੰਘ, ਸੁਖਜੀਤ ਸਿੰਘ ਰਾਮਾਨੰਦੀ, ਹਰਿੰਦਰ ਸਿੰਘ ਮਾਨਸ਼ਾਹੀਆ, ਜਗਰਾਜ ਸਿੰਘ ਰਾਜੂ ਦਰਾਕਾ, ਨਿਰਮਲ ਸਿੰਘ ਝੰਡੂਕੇ, ਦਿਲਬਾਗ ਸਿੰਘ ਕਲੀਪੁਰ, ਅਰਵਿੰਦਰ ਕੌਰ, ਭੁਪਿੰਦਰ ਰੂਬੀ, ਗਗਨ ਸਿਰਸੀਵਾਲਾ, ਅਮਨ ਪਟਵਾਰੀ, ਮਨਦੀਪ ਸਿੰਘ ਗੋਰਾ, ਗੁਰਮੁੱਖ ਸਿੰਘ, ਹਰਮਨ ਸਿੰਘ, ਬਲਜੀਤ ਸ਼ਰਮਾ, ਤਰਸੇਮ ਸਿੰਘ ਆਦਿ ਸਨ। ਇਸ ਦੌਰਾਨ ਸਾਬਕਾ ਸੈਨਿਕਾਂ ਵਲੋਂ ਸ਼ਹਿਰ ’ਚ ਰੋਸ ਮਾਰਚ ਵੀ ਕੱਢਿਆ ਗਿਆ। ਐਕਸ਼ਨ ਕਮੇਟੀ ਸ਼ਹਿਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਤਤਪਰ ਇਸੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਬਣਾਈ ਐਕਸ਼ਨ ਕਮੇਟੀ ਦੇ ਆਗੂਆਂ ਨੇ ਸਪਸ਼ਟ ਕੀਤਾ ਹੈ ਕਿ ਉਹ ਸ਼ਹਿਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਤਤਪਰ ਰਹਿਣਗੇ ਤੇ ਇਸ ਸੰਬੰਧੀ ਕਮੇਟੀ ਵੀ ਬਣਾਈ ਹੈ। ਸ਼ਹਿਰ ਵਾਸੀਆਂ ਦੀ ਮੰਗ ’ਤੇ ਕਮੇਟੀ ਵਲੋਂ ਇੱਕ ਸਾਈਡ ’ਤੇ ਰਸਤਾ ਚਾਲੂ ਕਰ ਦਿੱਤਾ ਗਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝੋਟਾ ਦੀ ਪਤਨੀ ਮਨਪ੍ਰੀਤ ਕੌਰ, ਭਾਨਾ ਸਿੱਧੂ, ਮਾਨਿਕ ਗੋਇਲ, ਪਰਮਿੰਦਰ ਸਿੰਘ ਬਾਲਿਆਂਵਾਲੀ ਤੇ ਗਗਨਦੀਪ ਸਿਰਸੀਵਾਲਾ ਆਦਿ ਨੇ ਸ਼ਹਿਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ 3 ਦਿਨ ਮਾਨਸਾ ਸ਼ਹਿਰ ਬੰਦ ਰੱਖ ਕੇ ਸੰਘਰਸ਼ ਨੂੰ ਵੱਡਾ ਸਹਿਯੋਗ ਦਿੱਤਾ ਸੀ ਤੇ ਹੁਣ ਵੀ ਇਨਸਾਫ ਲਈ ਨਾਲ ਖੜ੍ਹੇ ਰਹਿਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸ਼ਹਿਰੀਆਂ ਦੀ ਰੋਜ਼ੀ-ਰੋਟੀ ਤੇ ਹੋਰ ਜ਼ਰੂਰੀ ਕੰਮਾਂ ਨਾਲ ਜੁੜੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਪੀਲ ’ਤੇ 28 ਅਕਤੂਬਰ ਨੂੰ ਪਰਵਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।