01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

27.77 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਬਠਿੰਡਾ, 31 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 27. 77 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 27.77 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਕੈਂਟ ਰਿੰਗ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 22.4 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸਪ੍ਰੀਤ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਮਹਿਲਾ ਪੁਲਿਸ ਅਫ਼ਸਰ ਪ੍ਰਿਅੰਕਾ ਦੀ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਅੰਡਰ ਬ੍ਰਿਜ ਬਠਿੰਡਾ ਨੇੜਿਓਂ ਹਰਜਿੰਦਰ ਵਾਸੀ ਗੋਪਾਲ ਨਗਰ ਬਠਿੰਡਾ ਨੂੰ 5.73 ਗਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ’ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਠੋਸ ਯਤਨ ਜੁਟਾਵੇ - ਮੰਨਾ ਝੁਨੀਰ, 31 ਅਕਤੂਬਰ (ਸੰਜੀਵ ਸਿੰਗਲਾ)- ਪੰਜਾਬ ’ਚ ਵਧ ਰਹੇ ਨਸ਼ਿਆਂ ਕਾਰਨ ਨੌਜਵਾਨ ਮੌਤ ਦੇ ਮੂੰਹ ਜਾ ਰਹੇ ਹਨ ਪਰ ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਕੋਈ ਯਤਨ ਨਹੀਂ ਜੁਟਾ ਰਹੀ। ਇਹ ਵਿਚਾਰ ਭਾਜਪਾ ਆਗੂ ਪਰਮਜੀਤ ਸਿੰਘ ਮੰਨਾ ਨੇ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਸੂਬੇ ਦੇ ਪਿੰਡਾਂ ’ਚ ਨਸ਼ਿਆਂ ਦੀ ਸਪਲਾਈ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ ਤਾਂ ਨੌਜਵਾਨ ਪੀੜ੍ਹੀ ਦਾ ਭਵਿੱਖ ਕਿਵੇਂ ਸੁਰੱਖਿਅਤ ਰਹੇਗਾ? ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਬਣੀ ਸੀ ਜਦਕਿ ਨਸ਼ਿਆਂ ’ਚ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਪਿਛਲੀ ਖ਼ਬਰ ਮਾਵਾਂ-ਭੈਣਾਂ ਦੇ ਸਨਮਾਨ ਤੇ ਆਰਥਿਕ ਸਵੈ-ਨਿਰਭਰਤਾ ਲਈ ਮਾਨ ਸਰਕਾਰ ਦਾ ਉਪਰਾਲਾ ਸ਼ਲਾਘਾਯੋਗ-ਇੰਦਰਜੀਤ ਸਿੰਘ ਮਾਨ ਅਗਲੀ ਖ਼ਬਰ ਚਹਿਲ ਫਾਊਂਡੇਸ਼ਨ ਵਲੋਂ ਜਲ ਤੇ ਚਾਹ ਸੇਵਾ ਲਈ ਰੇਹੜੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।