03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵੱਖ-ਵੱਖ ਸਕੂਲਾਂ ਵਿਚ ਨੈਤਿਕ ਅਤੇ ਧਾਰਮਿਕ ਪ੍ਰੀਖਿਆ ਕਰਵਾਈ

ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਬੁਢਲਾਡਾ ਹਲਕੇ ਦੇ ਕਈ ਸਕੂਲਾਂ ਵਿਚ ਨੈਤਿਕ ਅਤੇ ਧਾਰਮਿਕ ਪ੍ਰੀਖਿਆ ਲਈ ਗਈ। ਹਲਕਾ ਇੰਚਾਰਜ ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਵਾਰ ਇਹ ਪ੍ਰੀਖਿਆ 10 ਸੈਂਟਰਾਂ ਵਿਚ ਲਗਪਗ 15 ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦਿੱਤੀ ਗਈ।

ਅਜੀਤ ਡੈਸਕ 03-11-2026
ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)- ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਬੁਢਲਾਡਾ ਹਲਕੇ ਦੇ ਕਈ ਸਕੂਲਾਂ ਵਿਚ ਨੈਤਿਕ ਅਤੇ ਧਾਰਮਿਕ ਪ੍ਰੀਖਿਆ ਲਈ ਗਈ। ਹਲਕਾ ਇੰਚਾਰਜ ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਵਾਰ ਇਹ ਪ੍ਰੀਖਿਆ 10 ਸੈਂਟਰਾਂ ਵਿਚ ਲਗਪਗ 15 ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬੱਚਿਆਂ ’ਚ ਚੰਗੇ ਗੁਣ ਭਰਨ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਸਿੱਖ ਮਿਸ਼ਨਰੀ ਕਾਲਜ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪਾਸ ਹੋਏ ਬੱਚਿਆਂ ਨੂੰ ਸਰਟੀਫਿਕੇਟ ਅਤੇ 60 ਪ੍ਰਤੀਸ਼ਤ ਤੋਂ ਵੱਧ ਨੰਬਰਾਂ ਵਾਲਿਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਜਾਂਦੇ ਹਨ। ਇਸ ਮੌਕੇ ਮਿਸਤਰੀ ਮਿੱਠੂ ਸਿੰਘ, ਕੁਲਵਿੰਦਰ ਸਿੰਘ ਈ. ਓ., ਬਲਜਿੰਦਰ ਸ਼ਰਮਾ, ਬਲਬੀਰ ਸਿੰਘ ਕੈਂਥ, ਪਰਮਜੀਤ ਸਿੰਘ ਅਨੇਜਾ, ਲੈਕਚਰਾਰ ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ ਟੋਨੀ, ਜਸਪ੍ਰੀਤ ਸਿੰਘ ਗੁਲਿਆਨੀ, ਸੁਖਦਰਸ਼ਨ ਸਿੰਘ ਕੁਲਾਣਾ, ਸਤਨਾਮ ਸਿੰਘ, ਕਮਲਪ੍ਰੀਤ ਸਿੰਘ, ਪਰਮਜੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਝੋਟਾ ਹੱਤਿਆ ਕਾਂਡ ’ਚ ਇਨਸਾਫ਼ ਲੈਣ ਲਈ ਲਗਾਇਆ ਧਰਨਾ 21ਵੇਂ ਦਿਨ ’ਚ ਦਾਖਲ ਅਗਲੀ ਖ਼ਬਰ 70ਵੀਆਂ ਪੰਜਾਬ ਰਾਜ ਪੱਧਰੀ ਰਾਈਫ਼ਲ ਸ਼ੂਟਿੰਗ ਖੇਡਾਂ ’ਚ ਬੋਹਾ ਦੀਆਂ ਖਿਡਾਰਨਾਂ ਨੇ 2 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।