04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਪੇਂਟਿੰਗ ਮੁਕਾਬਲੇ ਕਰਵਾਏ

ਮਾਨਸਾ , 3 ਨਵੰਬਰ ( ਸੱਭਿ . ਪ੍ਰਤੀ .)

ਅਜੀਤ ਡੈਸਕ 04-11-2026
ਮਾਨਸਾ , 3 ਨਵੰਬਰ ( ਸੱਭਿ . ਪ੍ਰਤੀ .)- ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ ਚ ਪੇਂਟਿੰਗ ਮੁਕਾਬਲੇ ਕਰਵਾਏ ਗਏ । ਵਿਦਿਆਰਥੀਆਂ ਨੇ ਆਪਣੀਆਂ ਕਲਾਤਮਕ ਰਚਨਾਵਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ , ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਸਿਹਤਮੰਦ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ । ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ .), ਮੰਜੂ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ .) ਅਤੇ ਪਰਮਜੀਤ ਸਿੰਘ ਭੋਗਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੀਆਂ ਗਤੀਵਿਧੀਆਂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ’ ਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਬੋਹਾ ’ਚ 3 ਗਲੀਆਂ ’ਚ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਤੇਜ਼ ਰਫ਼ਤਾਰ ਥਾਰ ਗੱਡੀ ਦੀ ਬਿਜਲੀ ਦੇ ਖੰਭਿਆਂ ਨਾਲ ਜ਼ੋਰਦਾਰ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।