05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ

ਤਲਵੰਡੀ ਸਾਬੋ, 4 ਨਵੰਬਰ (ਰਣਜੀਤ ਸਿੰਘ ਰਾਜੂ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਦੇ ਮਕਸਦ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿੱਦਿਅਕ ਤੇ ਧਾਰਮਿਕ ਟੂਰ ਕਰਵਾਇਆ ਗਿਆ। ਇਸ ਟੂਰ ਵਿਚ ਛੇਵੀਂ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਲਗਭਗ 180 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 05-11-2026
ਤਲਵੰਡੀ ਸਾਬੋ, 4 ਨਵੰਬਰ (ਰਣਜੀਤ ਸਿੰਘ ਰਾਜੂ)- ਸਮਰ ਹਿੱਲ ਕਾਨਵੈਂਟ ਸਕੂਲ, ਬਠਿੰਡਾ ਵਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਦੇ ਮਕਸਦ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿੱਦਿਅਕ ਤੇ ਧਾਰਮਿਕ ਟੂਰ ਕਰਵਾਇਆ ਗਿਆ। ਇਸ ਟੂਰ ਵਿਚ ਛੇਵੀਂ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਲਗਭਗ 180 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਕੂਲ ਦੇ ਐਮ.ਡੀ. ਰਮੇਸ਼ ਕੁਮਾਰੀ ਸਮੇਤ ਛੇ ਅਧਿਆਪਕ ਵੀ ਵਿਦਿਆਰਥੀਆਂ ਦੇ ਨਾਲ ਗਏ ਸਨ। ਇਸ ਮੌਕੇ ਰਮੇਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 1705-06 ਈਸਵੀ ਦੌਰਾਨ ਇਸ ਪਾਵਨ ਧਰਤੀ ’ਤੇ ਪਹੁੰਚੇ ਸਨ ਅਤੇ ਜੰਗਾਂ ਤੋਂ ਬਾਅਦ ਗੁਰੂ ਸਾਹਿਬ ਨੇ ਇੱਥੇ ‘ਦਮ’ ਲਿਆ, ਜਿਸ ਕਾਰਨ ਇਸ ਪਵਿੱਤਰ ਅਸਥਾਨ ਦਾ ਨਾਮ ਦਮਦਮਾ ਸਾਹਿਬ ਪ੍ਰਸਿੱਧ ਹੋਇਆ। ਵਿਦਿਆਰਥੀਆਂ ਨੇ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ ਅਤੇ ਗੁਰੂ ਕਾ ਲੰਗਰ ਛਕਿਆ। ਇਸ ਉਪਰੰਤ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਵਿਦਿਆਰਥੀਆਂ ਨੇ ਫੱਟੀਆਂ ਉੱਪਰ ਗੁਰਮੁਖੀ ਦੇ ਅੱਖਰ ਲਿਖੇ। ਇਸ ਟੂਰ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਨੇੜਿਓਂ ਜਾਣਨ ਦਾ ਮੌਕਾ ਮਿਲਿਆ। ਇਸ ਤਰ੍ਹਾਂ ਧਾਰਮਿਕ ਆਸਥਾ, ਇਤਿਹਾਸਕ ਜਾਣਕਾਰੀ ਅਤੇ ਵਿਹਾਰਕ ਸਿੱਖਿਆ ਦਾ ਸੁਮੇਲ ਬਣਿਆ ਇਹ ਟੂਰ ਵਿਦਿਆਰਥੀਆਂ ਲਈ ਯਾਦਗਾਰੀ ਹੋ ਨਿੱਬੜਿਆ।
ਪਿਛਲੀ ਖ਼ਬਰ ਬਲਵਾਨ ਸਿੰਘ ਸੀਂਗੋ ਜਨਤਾ ਸ਼ਾਸਨ ਪਾਰਟੀ ਦੇ ਹਲਕਾ ਇੰਚਾਰਜ ਨਿਯੁੱਕਤ ਅਗਲੀ ਖ਼ਬਰ ਸੰਗਰੂਰ ਰੈਲੀ ’ਚ ਸ਼ਾਮਿਲ ਹੋਏ ਹਲਕਾ ਮੌੜ ਦੇ ਕਾਂਗਰਸੀਆਂ ਦਾ ਜੀਤਮਹਿੰਦਰ ਸਿੰਘ ਸਿੱਧੂ ਨੇ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।