05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ ਲਈ ਕੀਤਾ ਪ੍ਰੇਰਿਤ

ਬਠਿੰਡਾ, 4 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਤਹਿਤ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਚੋਣ ਪ੍ਰਕਿਰਿਆ ਅਤੇ ਵੋਟਰ ਵਜੋਂ ਆਪਣੇ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕੀਤਾ ਗਿਆ। ਸਹਾਇਕ ਨੋਡਲ ਅਫ਼ਸਰ ਸਵੀਪ ਅਤੇ ਡਾ.

ਸਵੀਪ ਮੁਹਿੰਮ ਤਹਿਤ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਦਾ ਇੱਕ ਦ੍ਰਿਸ਼। 05-11-2026
ਬਠਿੰਡਾ, 4 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਮੁਹਿੰਮ ਤਹਿਤ ਕਰਵਾਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਚੋਣ ਪ੍ਰਕਿਰਿਆ ਅਤੇ ਵੋਟਰ ਵਜੋਂ ਆਪਣੇ ਅਧਿਕਾਰਾਂ ਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕੀਤਾ ਗਿਆ। ਸਹਾਇਕ ਨੋਡਲ ਅਫ਼ਸਰ ਸਵੀਪ ਅਤੇ ਡਾ. ਮੀਨਾ ਭਾਰਤੀ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।ਗੁਰਬਖ਼ਸ਼ ਲਾਲ ਸਵੀਪ ਟੀਮ ਮੈਂਬਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਵੋਟਰ ਦੇ ਹੱਥ ਵਿਚ ਹੁੰਦੀ ਹੈ ਅਤੇ ਹਰ ਇੱਕ ਵੋਟ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿਚ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਿਰਫ਼ ਨਾਗਰਿਕ ਅਧਿਕਾਰ ਹੀ ਨਹੀਂ, ਸਗੋਂ ਇੱਕ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ-6 ਭਰਨ ਦੀ ਪ੍ਰਕਿਰਿਆ ਅਤੇ ਇਸ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਫਾਰਮ ਨੰਬਰ-8 ਰਾਹੀਂ ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਅਤੇ ਰਿਹਾਇਸ਼ ਬਦਲਣ ਦੀ ਸੂਰਤ ਵਿਚ ਵੋਟ ਤਬਦੀਲ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਹ ਸਾਰੀਆਂ ਸਹੂਲਤਾਂ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਹਾਇਕ ਨੋਡਲ ਅਫ਼ਸਰ ਸਵੀਪ ਬਠਿੰਡਾ ਸੁਭਾਸ਼ ਚੰਦ ਵਲੋਂ ਵਿਦਿਆਰਥੀਆਂ ਨੂੰ ਐਪ ਬਾਰੇ ਜਾਣਕਾਰੀ ਦਿੰਦਿਆਂ ਇਸ ਦੀ ਵਰਤੋਂ ਅਤੇ ਇਸ ਰਾਹੀਂ ਉਪਲਬਧ ਚੋਣ ਸੰਬੰਧੀ ਡਿਜੀਟਲ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੀ ਚੋਣ ਪ੍ਰਕਿਰਿਆ ਸੰਬੰਧੀ ਜਾਣਕਾਰੀ ਹਾਸਲ ਕਰਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਜਾਗਰੂਕ ਕਰਨ। ਇਸ ਮੌਕੇ ਸਕੂਲ ਇੰਚਾਰਜ ਤੋਂ ਇਲਾਵਾ ਸਵੀਪ ਟੀਮ ਮੈਂਬਰ ਜੌਨੀ ਸਿੰਗਲਾ, ਸੁਮਿਤ ਗੋਇਲ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ— ਫ਼ਤਿਹਗੜ੍ਹ ਸਾਹਿਬ, ਬਠਿੰਡਾ, ਅੰਮ੍ਰਿਤਸਰ ਸਾਹਿਬ ਤੇ ਸੰਗਰੂਰ ਦੀਆਂ ਟੀਮਾਂ ਕੁਆਰਟਰ ਫਾਈਨਲ ’ਚ... ਅਗਲੀ ਖ਼ਬਰ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣੇ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।