ਐਡਵੋਕੇਟ ਲੇਖਪ੍ਰੀਤ ਦੀ ਵਰਕਰ ਮਿਲਣੀ ਨੂੰ ਪਾਰਟੀ ਵਰਕਰਾਂ ਵਲੋਂ ਮਿਲਿਆ ਹੁੰਗਾਰਾ
ਨਥਾਣਾ, 4 ਨਵੰਬਰ (ਗੁਰਦਰਸ਼ਨ ਲੁੱਧੜ): ਸਥਾਨਕ ਗਰੀਨ ਫ਼ੀਲਡ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਮੰਡੀ ਦੇ ਖੇਤਰ ਨਾਲ ਸਬੰਧਿਤ ਪਾਰਟੀ ਕੇਡਰ ਵਲੋਂ ਵਰਕਰ ਮਿਲਣੀ ਕੀਤੀ ਗਈ। ਜਿਸ ਵਿਚ ਪਾਰਟੀ ਅਹੁਦੇਦਾਰਾਂ, ਚੇਅਰਮੈਨਾਂ, ਬਲਾਕ ਪ੍ਰਧਾਨਾਂ ਅਤੇ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ।
ਗ
ਗਰੀਨ ਫ਼ੀਲਡ ਨਥਾਣਾ ਵਿਖੇ ਆਮ ਆਦਮੀ ਪਾਰਟੀ ਦੀ ਵਰਕਰ ਮਿਲਣੀ ਨੂੰ ਸੰਬੋਧਨ ਕਰ ਰਹੇ ਐਡਵੋਕੇਟ ਲੇਖਪ੍ਰੀਤ ਸਿੰਘ। ਤਸਵੀਰ : ਗੁਰਦਰਸ਼ਨ ਲੁੱਧੜ
05-11-2026
ਨਥਾਣਾ, 4 ਨਵੰਬਰ (ਗੁਰਦਰਸ਼ਨ ਲੁੱਧੜ): ਸਥਾਨਕ ਗਰੀਨ ਫ਼ੀਲਡ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਭੁੱਚੋ ਮੰਡੀ ਦੇ ਖੇਤਰ ਨਾਲ ਸਬੰਧਿਤ ਪਾਰਟੀ ਕੇਡਰ ਵਲੋਂ ਵਰਕਰ ਮਿਲਣੀ ਕੀਤੀ ਗਈ। ਜਿਸ ਵਿਚ ਪਾਰਟੀ ਅਹੁਦੇਦਾਰਾਂ, ਚੇਅਰਮੈਨਾਂ, ਬਲਾਕ ਪ੍ਰਧਾਨਾਂ ਅਤੇ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜੁੜੇ ਇਕੱਠ ਵਿਚ ਐਡਵੋਕੇਟ ਲੇਖਪ੍ਰੀਤ ਸਿੰਘ ਪ੍ਰਤੀ ਵਰਕਰਾਂ ਦਾ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਬਹੁਤੇ ਵਰਕਰਾਂ ਵਲੋਂ ਇਹ ਮੁੱਦਾ ਉਠਾਇਆ ਗਿਆ ਕਿ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਰਾਜ ਪ੍ਰਬੰਧ ਵਿਚ ਕੀਤੀਆਂ ਦਖਲ ਅੰਦਾਜ਼ੀਆਂ ਸਦਕਾ ਉਨ੍ਹਾਂ ਪਾਰਟੀਆਂ ਨੂੰ ਲੋਕਾਂ ਨੇ ਸਪਸ਼ਟ ਤੌਰ ’ਤੇ ਨਕਾਰਿਆ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਵਾਗਡੋਰ ਸੌਂਪੀ ਸੀ, ਇਸ ਲਈ ਰਾਜ ਪ੍ਰਬੰਧ ਕਿਸੇ ਵਿਧਾਇਕ ਦੇ ਪੁੱਤ-ਭਤੀਜੇ ਦੀ ਦਖ਼ਲ ਅੰਦਾਜ਼ੀ ਤੋਂ ਬਿਨਾਂ ਪਾਰਟੀ ਵਰਕਰਾਂ ਦੇ ਹੱਥ ਹੋਣਾ ਚਾਹੀਦਾ ਹੈ। ਐਡਵੋਕੇਟ ਲੇਖਪ੍ਰੀਤ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਜੇਕਰ ਪਾਰਟੀ ਉਸ ਨੂੰ ਟਿਕਟ ਦੇਵੇਗੀ ਅਤੇ ਲੋਕ ਉਨ੍ਹਾਂ ਨੂੰ ਵਿਧਾਇਕ ਚੁਣਨਗੇ ਤਾਂ ਉਨ੍ਹਾਂ ਦੀ ਟੀਮ ਦੀ ਕਪਤਾਨੀ ਪਾਰਟੀ ਵਰਕਰਾਂ ਦੇ ਹੱਥ ਵਿਚ ਹੀ ਰਹੇਗੀ ਅਤੇ ਉਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਆਉਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਪ੍ਰਬੰਧ ਵਿਚ ਦਖ਼ਲ ਅੰਦਾਜ਼ੀ ਨਹੀਂ ਕਰੇਗਾ। ਇਸ ਵਰਕਰ ਮਿਲਣੀ ਵਿਚ ਸ਼ਾਮਿਲ ਹੋਏ ਪਾਰਟੀ ਦੇ ਬੁਲਾਰਿਆਂ ਅਤੇ ਵਰਕਰਾਂ ਵਲੋਂ ਉਮੀਦ ਜ਼ਾਹਿਰ ਕੀਤੀ ਗਈ ਕਿ ਲੋਕਾਂ ਦੀ ਖ਼ਾਹਿਸ਼ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਹਲਕਾ ਭੁੱਚੋ ਮੰਡੀ ਤੋਂ ਐਡਵੋਕੇਟ ਲੇਖਪ੍ਰੀਤ ਸਿੰਘ ਨੂੰ ਹੀ ਪਾਰਟੀ ਉਮੀਦਵਾਰ ਬਣਾਇਆ ਜਾਵੇਗਾ। ਜਿਸ ਉਪਰੰਤ ਹਲਕਾ ਭੁੱਚੋ ਮੰਡੀ ਦੀ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪੈ ਸਕੇਗੀ। ਜ਼ਿਕਰਯੋਗ ਹੈ ਕਿ ਬਲਾਕ ਪੰਚਾਇਤ ਸੰਮਤੀ ਨਥਾਣਾ ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰ ਗਈ ਸੀ ਕੁਝ ਸਿਆਸੀ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਐਡਵੋਕੇਟ ਲੇਖਪ੍ਰੀਤ ਸਿੰਘ ਨੂੰ ਟਿਕਟ ਦਿੰਦੀ ਹੈ ਤਾਂ ਹਲਕਾ ਭੁੱਚੋ ਮੰਡੀ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ ਅਤੇ ਅਕਾਲੀ ਦਲ ਨਾਲ ਸਿੱਧਾ ਅਤੇ ਸਖ਼ਤ ਮੁਕਾਬਲਾ ਹੋਣ ਦੇ ਆਸਾਰ ਬਣ ਸਕਦੇ ਹਨ ।