ਮੰਡੀਆਂ ’ਚ ਲੱਗੇ ਝੋਨੇ ਦੇ ਅੰਬਾਰ, ਕਿਸਾਨ ਪ੍ਰੇਸ਼ਾਨ
ਮਾਨਸਾ, 9 ਨਵੰਬਰ (ਸਟਾਫ ਰਿਪੋਰਟਰ)- ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਹੈ ਕਿ ਜਿਲ੍ਹੇ ਦੇ ਖਰੀਦ ਕੇਂਦਰਾਂ ’ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਪਰ ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਸੈਲਰ ਮਾਲਕ ਵੱਧ ਨਮੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਚੁਕਾਈ ਨਾ ਹੋਣ ਕਰ ਕੇ ਮੰਡੀਆਂ ਨੱਕੋ-ਨੱਕ ਭਰੀਆਂ ਪਈਆਂ ਹਨ।
ਅਜੀਤ ਡੈਸਕ
10-11-2026