11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਹਨਗੜ੍ਹ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ

ਬਰੇਟਾ, 10 ਨਵੰਬਰ (ਪਾਲ ਸਿੰਘ ਮੰਡੇਰ)- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਖਿਡਾਰੀਆਂ ਨੇ ਕਰਾਟੇ ਦੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ।

ਅਜੀਤ ਡੈਸਕ 11-11-2026
ਬਰੇਟਾ, 10 ਨਵੰਬਰ (ਪਾਲ ਸਿੰਘ ਮੰਡੇਰ)- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਖਿਡਾਰੀਆਂ ਨੇ ਕਰਾਟੇ ਦੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ। ਪੰਜਵੀਂ ਜਮਾਤ ਦੇ ਪਾਨਵ ਸ਼ਰਮਾ, ਹਰਗੁਣ ਕੌਰ ਤੇ ਜੈਸਮੀਨ ਕੌਰ ਨੇ ਸੋਨ ਤਗਮਾ, ਤੀਜੀ ਜਮਾਤ ਦੇ ਬੰਟੀ ਗੁੱਜਰ ਤੇ ਫਤਿਹ ਸਿੰਘ ਨੇ ਚਾਂਦੀ, ਡਿੰਪਲ ਸ਼ਰਮਾ ਸੀਰਤ ਕੌਰ ਤੇ ਗੁਰਸਹਿਜ ਕੌਰ ਨੇ ਸੋਨ, ਸਹਿਜਪ੍ਰੀਤ ਕੌਰ ਨੇ ਚਾਂਦੀ ਅਤੇ ਗੁਰਕੀਰਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਪ੍ਰਿੰਸੀਪਲ ਭਾਰਤ ਦੀਪ ਗਰਗ ਅਤੇ ਚੇਅਰਮੈਨ ਰਾਮਪਾਲ ਸਿੰਘ ਸੇਖੋਂ ਨੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਹੋਰ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪਰਮਜੀਤ ਸਿੰਘ ਮੰਨਾ ਭਾਜਪਾ ਦੇ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕੌਂਸਲਰ ਦੇ ਪਤੀ ਨਾਲ ਝਗੜਾ ਕਰਨ ਵਾਲੇ ਨੌਜਵਾਨਾਂ ’ਤੇ ਮੁਕੱਦਮਾ ਦਰਜ ਨਸ਼ਾ ਸੰਵੇਦਨਸ਼ੀਲ ਮੁੱਦਾ, ਜਾਣਬੁੱਝ ਕੇ ਸਨਸਨੀ ਨਾ ਬਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।