ਪਰਮਜੀਤ ਸਿੰਘ ਮੰਨਾ ਭਾਜਪਾ ਦੇ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ
ਝੁਨੀਰ, 10 ਨਵੰਬਰ (ਸੰਜੀਵ ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ਪਰਮਜੀਤ ਸਿੰਘ ਮੰਨਾ ਵਾਸੀ ਫੱਤਾ ਮਾਲੋਕਾ ਨੂੰ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੇਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਵਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਅਜੀਤ ਡੈਸਕ
11-11-2026