ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਇਕੱਤਰਤਾ 18 ਦੇ ਡੇਰਾ ਬੱਲਾਂ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ
ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ। ਇਸ ਦੌਰਾਨ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 18 ਨਵੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਡੇਰਾ ਸੱਚਖੰਡ ਬੱਲਾਂ ਜਲੰਧਰ ਵਿਖੇ ਪਹੁੰਚਣ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਗਈ।
ਅਜੀਤ ਡੈਸਕ
13-11-2026