16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੂਬੇ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ-ਜਗਦੀਪ ਸਿੰਘ ਨਕੱਈ

ਮਾਨਸਾ, 15 ਨਵੰਬਰ (ਰਾਵਿੰਦਰ ਸਿੰਘ ਰਵੀ)- ਸੂਬੇ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ ਅਤੇ ਨਿੱਤ ਰੋਜ਼ ਲੁੱਟਾਂ-ਖੋਹਾਂ ਤੋਂ ਇਲਾਵਾ ਦਿਨ-ਦਿਹਾੜੇ ਕਤਲ ਦੀਆਂ ਵਾਰਦਾਤਾਂ ਆਮ ਵਰਤਾਰਾ ਹੋ ਗਿਆ ਹੈ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਇੱਥੇ ਗੱਲਬਾਤ ਕਰਦਿਆਂ ਲਗਾਏ।

‘ਆਪ’ ਸਰਕਾਰ ਨੂੰ ਹਰ ਫ਼ਰੰਟ ’ਤੇ ਫ਼ੇਲ੍ਹ ਦੱਸਿਆ 16-11-2026
ਮਾਨਸਾ, 15 ਨਵੰਬਰ (ਰਾਵਿੰਦਰ ਸਿੰਘ ਰਵੀ)- ਸੂਬੇ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ ਅਤੇ ਨਿੱਤ ਰੋਜ਼ ਲੁੱਟਾਂ-ਖੋਹਾਂ ਤੋਂ ਇਲਾਵਾ ਦਿਨ-ਦਿਹਾੜੇ ਕਤਲ ਦੀਆਂ ਵਾਰਦਾਤਾਂ ਆਮ ਵਰਤਾਰਾ ਹੋ ਗਿਆ ਹੈ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਇੱਥੇ ਗੱਲਬਾਤ ਕਰਦਿਆਂ ਲਗਾਏ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ, ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ, ਕਥਿਤ ਸਰਕਾਰੀ ਡਿਮਾਂਡਾਂ ਅਤੇ ਰਾਜ ’ਚ ਵਧ ਰਹੇ ਡਰ ਦੇ ਮਾਹੌਲ ’ਤੇ ਸਵਾਲ ਉਠਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਕਿ ਅਜਿਹੇ ਹਾਲਾਤਾਂ ਨੂੰ ਵੇਖਦਿਆਂ ਕਈ ਪਰਿਵਾਰ ਸੂਬਾ ਛੱਡ ਕੇ ਹੋਰ ਥਾਵਾਂ ’ਤੇ ਵਸਣ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣੇ ਕੰਮ-ਧੰਦੇ ਚਲਾਉਣ ਲਈ ਵੱਡੀਆਂ ਰਕਮਾਂ ਦੇਣੀਆਂ ਪੈਂਦੀਆਂ ਹਨ, ਜਿਸ ਨਾਲ ਭ੍ਰਿਸ਼ਟਾਚਾਰ ਦਾ ਬੋਲਬਾਲਾ ਵਧਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਰ ਫ਼ਰੰਟ ’ਤੇ ਫ਼ੇਲ੍ਹ ਦੱਸਦਿਆਂ ਦਾਅਵਾ ਕੀਤਾ ਕਿ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਫੁੱਲ ਖਿੜੇਗਾ। ਸ: ਨਕੱਈ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਪਿਛਲੀ ਖ਼ਬਰ ਐੱਫ.ਐੱਸ.ਡੀ. ਸਕੂਲ ਜੌੜਕੀਆਂ ਦੀ ਸਾਲਾਨਾ ਅਥਲੈਟਿਕ ਮੀਟ ਸਮਾਪਤ ਅਗਲੀ ਖ਼ਬਰ ਸੇਵਾ ਮੁਕਤ ਪੈਨਸ਼ਨਰਾਂ ਲਈ ਸੇਵਾ ਮੇਲਾ 19 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।