16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਾਰ ਤੇ ਈ-ਰਿਕਸ਼ਾ ਦੀ ਟੱਕਰ ਕਾਰਨ ਦੋ ਜਣੇ ਗੰਭੀਰ ਜ਼ਖ਼ਮੀ

ਬਠਿੰਡਾ , 16 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਐਨ . ਐਫ .

ਅਜੀਤ ਡੈਸਕ 17-11-2026
ਬਠਿੰਡਾ , 16 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਐਨ . ਐਫ . ਐਲ ਚੌਕ ਨੇੜੇ ਕਾਰ ਅਤੇ ਈ - ਰਿਕਸ਼ਾ ਦੀ ਟੱਕਰ ਕਾਰਨ ਈ - ਰਿਕਸ਼ਾ ਡਰਾਈਵਰ ਅਤੇ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ ’ ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਵਲੰਟੀਅਰ ਆਕਾਸ਼ ਗਰਗ ਅਤੇ ਅੰਰਿਤ ਐਂਬੂਲੈਂਸ ਸਮੇਤ ਘਟਨਾ ਸਥਾਨ ’ ਤੇ ਪਹੁੰਚੇ । ਜ਼ਖ਼ਮੀ ਲੜਕੀ ਛਾਵੀ ਵਾਸੀ ਐਨ . ਐਫ . ਐਲ ਕਲੋਨੀ ਅਤੇ ਰਿਕਸ਼ਾ ਡਰਾਈਵਰ ਮੱਖਣ ਵਾਸੀ ਹਰਦੇਵ ਨਗਰ ਨੂੰ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ । ਡਿਊਟੀ ਡਾਕਟਰ ਨੇ ਜਾਂਚ ਦੌਰਾਨ ਦੱਸਿਆ ਕਿ ਹਾਦਸੇ ਵਿਚ ਲੜਕੀ ਦੀ ਲੱਤ ਟੁੱਟ ਗਈ ।
ਪਿਛਲੀ ਖ਼ਬਰ ਦਿਲਰਾਜ ਸਿੰਘ ਭੂੰਦੜ ਨੇ ਅਨਾਜ ਮੰਡੀ ਝੁਨੀਰ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਪੈਦਲ ਮਾਰਚ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।