17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੱਡੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਾਨਸਾ , 17 ਨਵੰਬਰ ( ਸ . ਰਿ .)

ਅਜੀਤ ਡੈਸਕ 18-11-2026
ਮਾਨਸਾ , 17 ਨਵੰਬਰ ( ਸ . ਰਿ .)- ਸਥਾਨਕ ਆਰਥੋ ਕੇਅਰ ਕਲੀਨਿਕ ਵਿਖੇ ਮੁਫ਼ਤ ਬੋਨ ਮਿਨਰਲ ਡੈਂਸਿਟੀ ਕੈਂਪ ਲਗਾਇਆ ਗਿਆ । ਹੱਡੀਆਂ ਤੇ ਜੋੜਾਂ ਦਾ ਮਾਹਿਰ ਡਾ . ਖੁਸ਼ਵਿੰਦਰ ਸਿੰਘ ਮਾਨ ਨੇ ਮਰੀਜ਼ਾਂ ਦੀਆਂ ਹੱਡੀਆਂ ਦੀ ਜਾਂਚ ਕਰਦਿਆਂ ਕਮਜ਼ੋਰੀ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਵਧਦੀ ਉਮਰ ਨਾਲ ਹੱਡੀਆਂ ਦੀ ਕਮਜ਼ੋਰੀ ਆਮ ਸਮੱਸਿਆ ਹੈ , ਜਿਸ ਦੀ ਸਮੇਂ ਸਿਰ ਪਹਿਚਾਣ ਕਰਨਾ ਬਹੁਤ ਜ਼ਰੂਰੀ ਹੈ ਅਤੇ ਮਜ਼ਬੂਤੀ ਬਣਾਈ ਰੱਖਣ ਲਈ ਸੰਤੁਲਿਤ ਖੁਰਾਕ , ਕੈਲਸ਼ੀਅਮ , ਵਿਟਾਮਿਨ - ਡੀ ਤੇ ਨਿਯਮਿਤ ਸਰੀਰਕ ਕਸਰਤ ਮਹੱਤਵਪੂਰਨ ਹਨ । ਉਨ੍ਹਾਂ ਲੋਕਾਂ ਨੂੰ ਕਮਜ਼ੋਰੀ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ - ਸਿਰ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ । ਡਾ . ਮਾਨ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਭਵਿੱਖ ’ ਚ ਵੀ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਰਹਿਣਗੇ ।
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖਰਾ ਮੰਤਰਾਲਾ ਸਥਾਪਿਤ ਕਰਾਂਗੇ-ਸੁਖਬੀਰ ਅਗਲੀ ਖ਼ਬਰ ਐੱਸ.ਡੀ.ਐੱਮ. ਵਲੋਂ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।