18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਿੰਗ ਮਸ਼ੀਨਾਂ ਦੀ ਕੀਤੀ ਫ਼ਸਟ ਲੈਵਲ ਚੈਕਿੰਗ

ਮਾਨਸਾ, 17 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ’ਚ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ (ਐਫ. ਐਲ.

ਅਜੀਤ ਡੈਸਕ 18-11-2026
ਮਾਨਸਾ, 17 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਪੰਜਾਬ ’ਚ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕਰਵਾਈ ਜਾ ਰਹੀ ਹੈ। ਨਵਜੋਤ ਕੌਰ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਮਾਨਸਾ ਦੇ ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ’ਚ ਬੀ.ਯੂ, ਸੀ.ਯੂ ਅਤੇ ਵੀ.ਵੀ.ਪੀ.ਏ.ਟੀ ਦੀ ਫ਼ਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੇਅਰ ਹਾਊਸ ’ਚ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਸਾਰੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਿਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਐਫ.ਐਲ.ਸੀ. ਹਾਲ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਰਹਿਣ ਦੀ ਅਪੀਲ ਵੀ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਇਕ ਵਾਰ ਮੁਲਤਵੀ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦਾ ਕਾਂਗਰਸ ਵਰਕਰਾਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।