18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡੀ.ਸੀ. ਤੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਦੇ ਸੰਵੇਦਨਸ਼ੀਲ ਖੇਤਰਾਂ ਦੀ ਕਾਇਆ ਕਲਪ ਮੁਹਿੰਮ ਦੀ ਸਮੀਖਿਆ

ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਅਤੇ ਵੈਭਵ ਚੌਧਰੀ ਐੱਸ. ਐੱਸ.

ਮਾਨਸਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ.। ਅਜੀਤ ਤਸਵੀਰ 18-11-2026
ਮਾਨਸਾ, 17 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਅਤੇ ਵੈਭਵ ਚੌਧਰੀ ਐੱਸ.ਐੱਸ.ਪੀ. ਮਾਨਸਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਨਸ਼ਿਆਂ ਦੇ ਸੰਵੇਦਨਸ਼ੀਲ ਖੇਤਰਾਂ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ 60 ਰੋਜ਼ਾ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਦੀ ਕਾਇਆ ਕਲਪ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਸਿੱਖਿਆ ਵਿਭਾਗ, ਰੋਜ਼ਗਾਰ ਬਿਊਰੋ, ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ। ਉਨ੍ਹਾਂ ਪੁਲਿਸ ਟੀਮਾਂ ਨੂੰ ਇਨ੍ਹਾਂ ਖੇਤਰਾਂ ’ਚ ਗਸ਼ਤ ਤੇ ਚੌਕਸੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਐੱਸ. ਡੀ. ਐਮਜ. ਤੇ ਡੀ. ਐੱਸ. ਪੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਪੇਂਡੂ ਨਸ਼ਾ ਪ੍ਰਭਾਵਿਤ ਖੇਤਰਾਂ ਦਾ ਨਿਰੰਤਰ ਦੌਰਾ ਕੀਤਾ ਜਾਵੇ ਅਤੇ ਉਸਾਰੂ ਗਤੀਵਿਧੀਆਂ ਬਿਨਾਂ ਕਿਸੇ ਰੁਕਾਵਟ ਦੇ ਚਲਾਈਆਂ ਜਾਣ। ਐੱਸ. ਐੱਸ. ਪੀ. ਨੇ ਸੰਵੇਦਨਸ਼ੀਲ ਖੇਤਰਾਂ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਪ੍ਰਸ਼ਾਸਨ ਦੇ ਉਪਰਾਲਿਆਂ ਬਾਰੇ ਦੱਸਦਿਆਂ ਸਮੂਹ ਐੱਸ. ਪੀਜ ਅਤੇ ਡੀ. ਐੱਸ. ਪੀਜ ਨੂੰ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਨਸ਼ਾ ਮੁਕਤੀ ਮੁਹਿੰਮ ’ਚ ਸ਼ਾਮਿਲ ਕਰਦੇ ਹੋਏ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਪਰਾਲੇ ਤੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਦੇ ਯੋਗ ਇਲਾਜ ਤੇ ਪੁਨਰਵਾਸ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ ਹੈ। ਇਸ ਮੌਕੇ ਆਯੂਸ਼ ਗੋਇਲ ਵਧੀਕ ਡਿਪਟੀ ਕਮਿਸ਼ਨਰ, ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਨਵਦੀਪ ਕੁਮਾਰ ਐੱਸ.ਡੀ.ਐੱਮ. ਮਾਨਸਾ, ਕਵਿਤਾ ਗਰਗ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗਿਆਨ ਸਰੋਵਰ ਸਕੂਲ ਫੱਤਾ ਮਾਲੋਕਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫਸਰਾਂ ਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।