20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਨੇ ਝੋਟੇ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੋਲਾ ਨੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਇੱਥੇ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਅਜੀਤ ਡੈਸਕ 20-11-2026
ਮਾਨਸਾ, 19 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੋਲਾ ਨੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਇੱਥੇ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਨੇ ਸਮਾਜ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਅਤੇ ਨਸ਼ਾ ਤਸਕਰਾਂ ਖਿਲਾਫ ਆਵਾਜ਼ ਬੁਲੰਦ ਕਰਦਿਆਂ ਜਾਨ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਸ਼ਹੀਦ ਪਰਵਿੰਦਰ ਸਿੰਘ ਦੀ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਨਾਲ ਹਰ ਮੋੜ ’ਤੇ ਚੱਟਾਨ ਵਾਂਗ ਖੜ੍ਹੇਗੀ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸਬ-ਆਫਿਸ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭੋਲਾ ਸਿੰਘ, ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਚਿਤਾਵਨੀ ਪੱਤਰ ਭੇਜਿਆ 25 ਨਵੰਬਰ ਤੱਕ ਸਿਖਲਾਈ ਸ਼ੁਰੂ ਨਾ ਕੀਤੀ ਤਾਂ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਝੰਡਾ ਕਲਾਂ ਦੇ ਪਾੜ੍ਹਿਆਂ ਨੇ ਡਿਜੀਟਲ ਨਵੀਨਤਾ ਮੇਲੇ ’ਚੋਂ ਪਹਿਲਾ ਸਥਾਨ ਮੱਲ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।