ਵਾਤਾਵਰਨ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਜ਼ਰੂਰੀ-ਏ.ਡੀ.ਸੀ.
ਮਾਨਸਾ, 20 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਾਤਾਵਰਣ ਦੀ ਸਾਂਭ ਸੰਭਾਲ ਅਤੇ ਚੌਗਿਰਦੇ ਨੂੰ ਹਰਿਆਲੀ ਭਰਪੂਰ ਬਣਾਉਣ ਦੇ ਮਕਸਦ ਨਾਲ ਕ੍ਰਿਤਿਕਾ ਗੋਇਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮਾਨਸਾ ਵਲੋਂ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਲਾਭਪਾਤਰੀ ਪਰਿਵਾਰਾਂ ਦੇ ਘਰਾਂ ’ਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ। ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੱਕੇ ਮਕਾਨ ਮਿਲਣ ਦੇ ਨਾਲ-ਨਾਲ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਵੀ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਅਜੀਤ ਡੈਸਕ
21-11-2026