22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਕਿਯੂ ਏਕਤਾ ਡਕੌਂਦਾ ਵਲੋਂ 26 ਨਵੰਬਰ ਦੇ ਪ੍ਰੋਗਰਾਮਾਂ ਵਿਚ ਭਾਰੀ ਸ਼ਮੂਲੀਅਤ ਦਾ ਫੈਸਲਾ-ਮਨਜੀਤ ਧਨੇਰ

ਰਾਮਪੁਰਾ ਫੂਲ, 21 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਪਿੰਡ ਰਾਮਪੁਰਾ ਵਿਖੇ ਹੋਈ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਦਿੱਲੀ ਕੂਚ ਦੀ 6ਵੀਂ ਵਰ੍ਹੇਗੰਢ ਤੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਟਿਆਲਾ, ਬਠਿੰਡਾ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਭਾਰੀ ਇਕੱਠ ਕੀਤੇ ਜਾਣਗੇ।

ਪਿੰਡ ਰਾਮਪੁਰਾ ਵਿਖੇ ਭਾਕਿਯੂ ਏਕਤਾ ਡਕੌਂਦਾ ਦੇ ਆਗੂਆਂ ਦੀ ਮੀਟਿੰਗ ਦੌਰਾਨ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ 22-11-2026
ਰਾਮਪੁਰਾ ਫੂਲ, 21 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਪਿੰਡ ਰਾਮਪੁਰਾ ਵਿਖੇ ਹੋਈ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਦਿੱਲੀ ਕੂਚ ਦੀ 6ਵੀਂ ਵਰ੍ਹੇਗੰਢ ਤੇ 26 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪਟਿਆਲਾ, ਬਠਿੰਡਾ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਭਾਰੀ ਇਕੱਠ ਕੀਤੇ ਜਾਣਗੇ। ਇਨ੍ਹਾਂ ਇਕੱਠਾਂ ਵਿਚ ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਅਤੇ ਸਾਰੀਆਂ ਫ਼ਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਦੀਆਂ ਮੰਗਾਂ ਉਠਾਈਆਂ ਜਾਣਗੀਆਂ, ਜਿਸ ਵਿਚ ਜ਼ੋਰਦਾਰ ਸ਼ਮੂਲੀਅਤ ਕੀਤੀ ਜਾਵੇਗੀ। ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਹੋਣ ਵਾਲੀ ਮੀਟਿੰਗ ਵਿਚ ਗੰਨੇ ਦੇ ਰੇਟ ਦੇ ਮਸਲੇ ਦਾ ਕੋਈ ਸਾਰਥਕ ਹੱਲ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਵੀ ਸੱਦਾ ਦਿੱਤਾ ਜਾਵੇਗਾ, ਜਥੇਬੰਦੀ ਉਸ ਦੀ ਡਟਵੀਂ ਹਮਾਇਤ ਕਰੇਗੀ। ਇਸ ਮੌਕੇ ਅੰਗਰੇਜ਼ ਸਿੰਘ ਭਦੌੜ ਅਤੇ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਗੁਰਦੀਪ ਸਿੰਘ ਖੁੱਡੀਆਂ, ਲਖਬੀਰ ਸਿੰਘ ਅਕਲੀਆ, ਗੁਲਜਾਰ ਸਿੰਘ ਕਬਰ ਵੱਛਾ, ਜਗਤਾਰ ਸਿੰਘ ਦੁੱਗਾਂ, ਗੁਰਨਾਮ ਸਿੰਘ ਮਹਿਰਾਜ, ਜੁਗਰਾਜ ਸਿੰਘ ਹਰਦਾਸਪੁਰਾ, ਪ੍ਰਦੀਪ ਮੁਸਾਹਿਬ, ਜਸਕਰਨ ਸਿੰਘ ਮੋਰਾਂਵਾਲੀ, ਜੋਰਾ ਸਿੰਘ ਭਾਣਾ, ਤਾਰਾ ਚੰਦ ਬਰੇਟਾ, ਸਤਨਾਮ ਸਿੰਘ ਬਰਨਾਲਾ, ਦੇਵੀ ਰਾਮ ਰੰਘੜਿਆਲ, ਸੁਖਦੇਵ ਸਿੰਘ ਘਰਾਚੋ ਅਤੇ ਮਨਜੀਤ ਸਿੰਘ ਗੋਰਾ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਐੱਸ.ਡੀ.ਐੱਮ. ਨੇ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਅਕਾਲੀ ਆਗੂਆਂ ਵਲੋਂ ਗੁਰਪ੍ਰੀਤ ਸਿੰਘ ਝੱਬਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।