ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਬਰੇਟਾ, 22 ਨਵੰਬਰ (ਪਾਲ ਸਿੰਘ ਮੰਡੇਰ)- ਅਕਾਲ ਅਕੈਡਮੀ ਤੇ ਗੁਰਦੁਆਰਾ ਸਾਹਿਬ ਮੰਡੇਰ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਅਕਾਲ ਅਕੈਡਮੀ ਮੰਡੇਰ ਦੇ ਬੱਚੇ ਅਤੇ ਸਮੂਹ ਸੰਗਤ ਨਗਰ ਕੀਰਤਨ ਵਿਚ ਸ਼ਾਮਿਲ ਹੋਈ।
ਅਜੀਤ ਡੈਸਕ
23-11-2026