23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਜਾਂਚ ਕੈਂਪ ਲਗਾਇਆ

ਭੀਖੀ , 23 ਨਵੰਬਰ ( ਬਲਕਾਰ ਸਿੰਘ ਸਹੋਤਾ )- ਸਥਾਨਕ ਸ਼ਿਵ ਮੰਦਿਰ ਵਿਖੇ ਚਹਿਲ ਫਾੳਂੂਡੇਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਾਨਵਤਾ ਭਲਾਈ ਲਈ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਜਾਂਚ ਲਈ ਲਗਾਏ ਗਏ ਮੁਫ਼ਤ ਕੈਂਪ ਦੀ ਸ਼ੁਰੂਆਤ ਕਰਦਿਆ ਸਾਬਕਾ ਵਿਧਾਇਕ ਅਤੇ ਭਾਜਪਾ ਸੂਬਾ ਸਕੱਤਰ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਅਜੋਕੇ ਦੌਰ ਵਿਚ ਮਾਨਵਤਾ ਦੀ ਭਲਾਈ ਅਤੇ ਵਿਕਾਸ ਲਈ ਸਮਾਜਿਕ ਸੰਸਥਾਵਾਂ ਦੀ ਸਾਰਥਿਕ ਭੂਮਿਕਾ ਹੈ । ਸੰਸਥਾ ਦੇ ਮੁਖੀ ਡਾ .

ਅਜੀਤ ਡੈਸਕ 24-11-2026
ਭੀਖੀ , 23 ਨਵੰਬਰ ( ਬਲਕਾਰ ਸਿੰਘ ਸਹੋਤਾ )- ਸਥਾਨਕ ਸ਼ਿਵ ਮੰਦਿਰ ਵਿਖੇ ਚਹਿਲ ਫਾੳਂੂਡੇਸ਼ਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਾਨਵਤਾ ਭਲਾਈ ਲਈ ਪੇਟ ਅਤੇ ਜਿਗਰ ਦੀਆਂ ਬਿਮਾਰੀਆਂ ਦੀ ਜਾਂਚ ਲਈ ਲਗਾਏ ਗਏ ਮੁਫ਼ਤ ਕੈਂਪ ਦੀ ਸ਼ੁਰੂਆਤ ਕਰਦਿਆ ਸਾਬਕਾ ਵਿਧਾਇਕ ਅਤੇ ਭਾਜਪਾ ਸੂਬਾ ਸਕੱਤਰ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਅਜੋਕੇ ਦੌਰ ਵਿਚ ਮਾਨਵਤਾ ਦੀ ਭਲਾਈ ਅਤੇ ਵਿਕਾਸ ਲਈ ਸਮਾਜਿਕ ਸੰਸਥਾਵਾਂ ਦੀ ਸਾਰਥਿਕ ਭੂਮਿਕਾ ਹੈ । ਸੰਸਥਾ ਦੇ ਮੁਖੀ ਡਾ . ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਇਲਾਕੇ ਵਿਚ ਵੱਖ - ਵੱਖ ਤਰ੍ਹਾਂ ਦੀਆਂ ਸਮਾਜਿਕ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਸਕੇ । ਡਾ . ਕਰਨਪ੍ਰੀਤ ਸਿੰਘ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ । ਇਸ ਮੌਕੇ ਰੋਹਤਾਸ਼ ਕੁਮਾਰ , ਰਾਜ ਕੁਮਾਰ ਸਿੰਗਲਾ , ਵਿਵੇਕ ਜੈਨ , ਵਰਿੰਦਰ ਕੁਮਾਰ , ਡਾ . ਦੀਪਕ ਸਿੰਗਲਾ , ਸੁਖਦੇਵ ਸਿੰਘ ਆਦਿ ਹਾਜ਼ਰ ਸਨ । ਭਾਜਪਾ ਦੀਆਂ ਨੀਤੀਆਂ ਖ਼ਿਲਾਫ਼ ਲਿਬਰੇਸ਼ਨ ਵਲੋਂ ਏ.ਡੀ.ਸੀ. ਦਫ਼ਤਰ ਨੇੜੇ ਧਰਨਾ 4 ਨੂੰ ਮਾਨਸਾ , 23 ਨਵੰਬਰ ( ਰਾਵਿੰਦਰ ਸਿੰਘ ਰਵੀ )- ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੀ ਅਗਵਾਈ ’ ਚ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਵੱਖ - ਵੱਖ ਪਿੰਡਾਂ ਦੇ ਮੇਟ ਵਰਕਰਾਂ ਦੀ ਇਕੱਤਰਤਾ ਹੋਈ । ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਮੇਟ ਵਰਕਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 4 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਏ . ਡੀ . ਸੀ . ਦਫ਼ਤਰ ਨੇੜੇ ਰੋਸ ਧਰਨਾ ਲਗਾਇਆ ਜਾਵੇਗਾ । ਲਿਬਰੇਸ਼ਨ ਦੇ ਸੂਬਾ ਆਗੂ ਕਾ . ਰਾਜਵਿੰਦਰ ਸਿੰਘ ਰਾਣਾ ਅਤੇ ਜ਼ਿਲ੍ਹਾ ਸਕੱਤਰ ਕਾ . ਸੁਰਿੰਦਰਪਾਲ ਸ਼ਰਮਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਮਜ਼ਦੂਰ ਪੱਖੀ ਨੀਤੀਆਂ ਲਿਆਉਣ ਦੀ ਬਜਾਏ ‘ ਜੀ ਰਾਮ ਜੀ ’ ਸਕੀਮ ਲਾਗੂ ਕਰ ਕੇ ਉਨ੍ਹਾਂ ਦਾ ਰੁਜ਼ਗਾਰ ਖੋਹ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਮਗਨਰੇਗਾ ਗਾਰੰਟੀ ਕਾਨੂੰਨ ਬਹਾਲ ਕਰ ਕੇ ਹਰ ਪੇਂਡੂ ਪਰਿਵਾਰ ਨੂੰ ਸਾਲ ਵਿਚ ਘੱਟੋ - ਘੱਟ 200 ਦਿਨ ਕੰਮ ਦਿੱਤਾ ਜਾਵੇ ਅਤੇ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਦਿਹਾੜੀ ਵਧਾ ਕੇ 800 ਰੁਪਏ ਕੀਤੀ ਜਾਵੇ । ਇਸ ਮੌਕੇ ਜਗਤਾਰ ਸਿੰਘ ਕਿਸ਼ਨਗੜ੍ਹ ਫਰਵਾਹੀ , ਰਮੇਸ਼ ਸਿੰਘ ਝੇਰਿਆਂਵਾਲੀ , ਸਿਮਰਜੀਤ ਕੌਰ ਮੀਆਂ , ਗੁਰਪ੍ਰੀਤ ਸਿੰਘ ਦੂਲੋਵਾਲ , ਗੁਰਜੀਤ ਕੌਰ ਮਲਕਪੁਰ ਖਿਆਲਾ , ਅਮਨਦੀਪ ਕੌਰ ਰੱਲਾ , ਸਰਬਜੀਤ ਕੌਰ ਮੌਜੀਆ ਅਤੇ ਕਰਮਜੀਤ ਕੌਰ ਬੁਰਜ ਹਰੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ ਅਗਲੀ ਖ਼ਬਰ ਬਰੇਟਾ ਤੋਂ ਕਿਸ਼ਨਗੜ੍ਹ ਸੜਕ ਦੀ ਖ਼ਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।