23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਰੱਖਤ ਤੋਂ ਛਾਲ ਮਾਰਨ ਕਾਰਨ ਹੋਈ ਮੌਤ

ਬਠਿੰਡਾ , 23 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਗੋਨਿਆਣਾ ਰੋਡ ’ ਤੇ ਆਦਰਸ਼ ਨਗਰ ਵਿਚ ਰਾਤ ਦੇ ਸਮੇਂ ਟਾਹਲੀ ਦੇ ਦਰੱਖਤ ਤੋਂ ਇੱਕ ਨੌਜਵਾਨ ਨੇ ਛਾਲ ਮਾਰ ਦੇਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ । ਘਟਨਾ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਮੌਕੇ ’ ਤੇ ਪਹੁੰਚੀ , ਤਾਂ ਦੇਖਿਆ ਕਿ ਟਾਹਲੀ ਤੋਂ ਛਾਲ ਮਾਰਨ ਵਾਲੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ ।

ਅਜੀਤ ਡੈਸਕ 24-11-2026
ਬਠਿੰਡਾ , 23 ਨਵੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਗੋਨਿਆਣਾ ਰੋਡ ’ ਤੇ ਆਦਰਸ਼ ਨਗਰ ਵਿਚ ਰਾਤ ਦੇ ਸਮੇਂ ਟਾਹਲੀ ਦੇ ਦਰੱਖਤ ਤੋਂ ਇੱਕ ਨੌਜਵਾਨ ਨੇ ਛਾਲ ਮਾਰ ਦੇਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ । ਘਟਨਾ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਮੌਕੇ ’ ਤੇ ਪਹੁੰਚੀ , ਤਾਂ ਦੇਖਿਆ ਕਿ ਟਾਹਲੀ ਤੋਂ ਛਾਲ ਮਾਰਨ ਵਾਲੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ । ਪੀਸੀਆਰ ਟੀਮ ਮੌਕੇ ’ ਤੇ ਮੌਜੂਦ ਸੀ ਅਤੇ ਘਟਨਾ ਦੀ ਜਾਂਚ ਕਰ ਰਹੀ ਸੀ । ਸਹਾਰਾ ਮੈਂਬਰ ਸੰਦੀਪ ਗਿੱਲ ਨੇ ਦੱਸਿਆ ਕਿ ਸੂਤਰਾਂ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਹੋਣ ਦੇ ਕਾਰਨ ਮਾਨਸਿਕ ਤੌਰ ’ ਤੇ ਪ੍ਰੇਸ਼ਾਨ ਰਹਿੰਦਾ ਸੀ । ਪਰਿਵਾਰ ਵਲੋਂ ਨੌਜਵਾਨ ਨੂੰ ਪਹਿਲਾਂ ਵੀ ਇੱਕ ਨਸ਼ਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ । ਨਵਨੀਤ ਸਿੰਘ (34) ਆਦਰਸ਼ ਨਗਰ ਦੇ ਰਹਿਣ ਵਾਲਾ ਸੀ । ਥਰਮਲ ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬੋਹਾ ਵਿਖੇ ਖਾਟੂ ਸ਼ਿਆਮ ਦਾ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।