23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਈ.ਵੀ.ਐੱਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਚੈਕਿੰਗ ਦਾ ਜਾਇਜ਼ਾ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਬਾਂਸਲ ਵਲੋਂ ਮਾਨਸਾ ਵਿਖੇ ਈ. ਵੀ.

ਅਜੀਤ ਡੈਸਕ 24-11-2026
ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਬਾਂਸਲ ਵਲੋਂ ਮਾਨਸਾ ਵਿਖੇ ਈ.ਵੀ.ਐੱਮ ਤੇ ਵੀ.ਵੀ.ਪੈਟ ਦੀ ਐੱਫ.ਐੱਲ.ਸੀ ਦੇ ਕੰਮ ਜਾਇਜ਼ਾ ਲਿਆ ਗਿਆ। ਉਨ੍ਹਾਂ ਪਹਿਲੇ ਪੱਧਰ ਦੀ ਚੈਕਿੰਗ ਦੇ ਵੱਖ-ਵੱਖ ਪੜਾਵਾਂ, ਨਿਰਧਾਰਿਤ ਤਕਨੀਕੀ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ ਦਾ ਵੀ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਚੈਕਿੰਗ ਦੀ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਯੂਸ਼ ਗੋਇਲ ਨੇ ਦੱਸਿਆ ਕਿ ਜਾਂਚ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ’ਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਹ ਆਪਣੀ ਮੌਜੂਦਗੀ ’ਚ ਚੱਲ ਰਹੇ ਜਾਂਚ ਕਾਰਜ ਨੂੰ ਦੇਖ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਤੋਂ ਇਲਾਵਾ ਚੋਣ ਦਫ਼ਤਰ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸਰਦੂਲਗੜ੍ਹ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਫੇਰਾ ਲਗਾਇਆ ਅਗਲੀ ਖ਼ਬਰ ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।