23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭੀਖੀ, 23 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਫ਼ਲਸਫ਼ੇ ਅਤੇ ਗੁਰਬਾਣੀ ਪ੍ਰਤੀ ਰੁਚੀ ਪੈਦਾ ਕਰਨ ਲਈ ਪ੍ਰਸ਼ਨੋਤਰੀ, ਮੂਲ ਮੰਤਰ ਪਾਠ ਗਾਇਨ, ਦਸਤਾਰਬੰਦੀ, ਲੰਬੇ ਕੇਸ, ਅਤੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 24-11-2026
ਭੀਖੀ, 23 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਫ਼ਲਸਫ਼ੇ ਅਤੇ ਗੁਰਬਾਣੀ ਪ੍ਰਤੀ ਰੁਚੀ ਪੈਦਾ ਕਰਨ ਲਈ ਪ੍ਰਸ਼ਨੋਤਰੀ, ਮੂਲ ਮੰਤਰ ਪਾਠ ਗਾਇਨ, ਦਸਤਾਰਬੰਦੀ, ਲੰਬੇ ਕੇਸ, ਅਤੇ ਇੰਟਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਤੀਜੀ ਤੋਂ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਬ੍ਰਹਮ ਬੂੰਗਾ ਸਾਹਿਬ ਵਿਖੇ ਦਰਸ਼ਨਾਂ ਲਈ ਲਿਜਾਇਆ ਗਿਆ। ਇਹ ਗਤੀਵਿਧੀਆਂ ਸ਼ਿਸ਼ੂ ਵਾਟਿਕਾ ਇੰਚਾਰਜ ਦੀਦੀ ਸੰਗੀਤਾ ਸ਼ਰਮਾ, ਕੋਆਰਡੀਨੇਟਰ ਦੀਦੀ ਪੂਨਮ ਸ਼ਰਮਾ, ਜਗਜੀਤ ਸਿੰਘ ਅਤੇ ਸਟਾਫ਼ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ। ਮੰਚ ਸੰਚਾਲਨ ਦੀਦੀ ਦਿਸ਼ਾ ਜਿੰਦਲ ਵਲੋਂ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਰਪਿੰਦਰ ਪਟਿਆਲ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਰਾਹੀਂ ਆਪਣੇ ਧਾਰਮਿਕ ਤੇ ਨੈਤਿਕ ਸੰਸਕਾਰਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਕਸਬਾ ਬੋਹਾ ਵਿਖੇ ਬੱਸ ਅੱਡਾ ਨਾ ਹੋਣ ਕਾਰਨ ਸੜਕ ’ਤੇ ਖੱਜਲ-ਖੁਆਰ ਹੁੰਦੇ ਨੇ ਮੁਸਾਫ਼ਰ ਰਮੇਸ਼ ਤਾਂਗੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।