26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਵੱਛ ਭਾਰਤ ਮਿਸ਼ਨ ਤਹਿਤ ਏ.ਡੀ.ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਜਾਣ ਵਾਲੀ ਜਾਗਰੂਕਤਾ ਰੈਲੀ ਨੂੰ ਸਫ਼ਲਤਾ ਦਾ ਜਾਮਾ ਪਹਿਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਯੂਸ਼ ਗੋਇਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਰੈਲੀ 26 ਨਵੰਬਰ ਨੂੰ ਸਵੇਰੇ 8 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਰਾਂ ’ਚੋਂ ਹੁੰਦੀ ਹੋਈ ਗੁਰਦੁਆਰਾ ਚੌਂਕ ਵਿਖੇ ਸਮਾਪਤ ਹੋਵੇਗੀ, ਜਿਸ ਦਾ ਆਗਾਜ਼ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਹਰੀ ਝੰਡੀ ਦੇ ਕੇ ਕੀਤਾ ਜਾਵੇਗਾ।

ਅਜੀਤ ਡੈਸਕ 26-11-2026
ਮਾਨਸਾ, 25 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਜਾਣ ਵਾਲੀ ਜਾਗਰੂਕਤਾ ਰੈਲੀ ਨੂੰ ਸਫ਼ਲਤਾ ਦਾ ਜਾਮਾ ਪਹਿਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅਯੂਸ਼ ਗੋਇਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਰੈਲੀ 26 ਨਵੰਬਰ ਨੂੰ ਸਵੇਰੇ 8 ਵਜੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਰਾਂ ’ਚੋਂ ਹੁੰਦੀ ਹੋਈ ਗੁਰਦੁਆਰਾ ਚੌਂਕ ਵਿਖੇ ਸਮਾਪਤ ਹੋਵੇਗੀ, ਜਿਸ ਦਾ ਆਗਾਜ਼ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵਲੋਂ ਹਰੀ ਝੰਡੀ ਦੇ ਕੇ ਕੀਤਾ ਜਾਵੇਗਾ। ਏ.ਡੀ.ਸੀ. ਨੇ ਦੱਸਿਆ ਕਿ ਰੈਲੀ ਦੌਰਾਨ ਬਜ਼ਾਰਾਂ ’ਚ ਦੁਕਾਨਦਾਰਾਂ ਨੂੰ ਸੁੱਕੇ ਤੇ ਗਿੱਲੇ ਕੂੜੇ ਨੂੰ ਵੱਖ-ਵੱਖ ਇਕੱਤਰ ਕਰਨ ਬਾਰੇ ਵਿਸ਼ੇਸ਼ ਤੌਰ ’ਤੇ ਸੁਚੇਤ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਮਾਨਸਾ ਨਵਦੀਪ ਕੁਮਾਰ, ਐਸ.ਡੀ.ਐਮ. ਸਰਦੂਲਗੜ੍ਹ ਗਗਨਦੀਪ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਲ ਇਜ ਵੰਨ ਫਾਊਂਡੇਸ਼ਨ ਨੇ ਬੱਚਿਆਂ ਨੂੰ ਗੁਰਬਾਣੀ ਦੇ ਸਟੀਕ ਵੰਡੇ ਅਗਲੀ ਖ਼ਬਰ ਜੈ ਸੰਤੋਸ਼ੀ ਮਾਤਾ ਮੰਦਰ ਵਿਖੇ ਕਾਰਤਿਕ ਮਹੀਨੇ ਦੀ ਕਥਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।