27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐਨ.ਡੀ.ਏ. ਦੀ ਪ੍ਰੀਖਿਆ ’ਚ 16ਵਾਂ ਸਥਾਨ ਹਾਸਿਲ ਕਰਨ ਵਾਲੀ ਅਮਨਦੀਪ ਕੌਰ ਦਾ ਸਨਮਾਨ

ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਪੀ. ਐਮ.

ਅਜੀਤ ਡੈਸਕ 27-11-2026
ਭੀਖੀ, 26 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਦੀ ਵਿਦਿਆਰਥਣ ਅਮਨਦੀਪ ਕੌਰ ਰਾਸ਼ਟਰੀ ਸੁਰੱਖਿਆ ਅਕੈਡਮੀ (ਐਨ.ਡੀ.ਏ.) ਦੀ ਪ੍ਰੀਖਿਆ ’ਚ 16ਵਾਂ ਸਥਾਨ ਹਾਸਲ ਕਰ ਕੇ ਅਹੁਦਾ ਪ੍ਰਾਪਤ ਕਰਨ ’ਚ ਕਾਮਯਾਬ ਹੋਈ ਹੈ। ਸਕੂਲ ਇੰਚਾਰਜ ਪ੍ਰਿੰਸੀਪਲ ਰਘਵਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਕੌਰ ਨੇ ਇਹ ਪ੍ਰੀਖਿਆ ਪਾਸ ਕਰ ਕੇ ਜਿੱਥੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ ਉੱਥੇ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਵਿਦਿਆਰਥਣ ਅਮਨਦੀਪ ਕੌਰ ਨੇ ਕਿਹਾ ਕਿ ਉਸ ਦਾ ਸੁਪਨਾ ਹੈ ਕਿ ਉਹ ਭਾਰਤੀ ਫੌਜ ’ਚ ਸ਼ਾਮਲ ਹੋ ਕੇ ਦੇਸ਼ ਦੀ ਸਮਰਪਿਤ ਭਾਵਨਾ ਨਾਲ ਸੇਵਾ ਕਰੇ। ਅਮਨਦੀਪ ਦੇ ਪਿਤਾ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਪੁੱਤਰੀ ਵਲੋਂ ਇਹ ਪ੍ਰੀਖਿਆ ਪਾਸ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਅਨੁਸ਼ਾਸਨਬੱਧ ਤਰੀਕੇ ਨਾਲ ਆਪਣੀ ਪੜ੍ਹਾਈ ਕਰਦੀ ਰਹੀ ਤੋਂ ਇਲਾਵਾ ਬਾਸਕਿਟਬਾਲ ਉਸ ਦੀ ਪੰਸਦੀਦਾ ਖੇਡ ਹੈ।
ਪਿਛਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਦਾ ਗੱਠਜੋੜ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗਾ-ਗੁੜੱਦੀ ਅਗਲੀ ਖ਼ਬਰ ਸੀਟੂ ਦੀ ਜਨਰਲ ਬਾਡੀ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।