ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਸੀਟੂ ਵਲੋਂ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਿੱਤ ਵਰਤੋਂ ਦੀਆਂ ਵਸਤਾਂ ਦੀ ਕਾਲਾਬਾਜ਼ਾਰੀ, ਜ਼ਖ਼ੀਰੇਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਤੇ ਅਮਰਵੇਲ ਵਾਂਗ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਸੀਟੂ (ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼) ਮਾਨਸਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੀਟੂ ਦੇ ਸੂਬਾਈ ਪ੍ਰਧਾਨ ਕਾ.
ਮਾਨਸਾ, 27 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਿੱਤ ਵਰਤੋਂ ਦੀਆਂ ਵਸਤਾਂ ਦੀ ਕਾਲਾਬਾਜ਼ਾਰੀ, ਜ਼ਖ਼ੀਰੇਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਤੇ ਅਮਰਵੇਲ ਵਾਂਗ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਸੀਟੂ (ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼) ਮਾਨਸਾ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੀਟੂ ਦੇ ਸੂਬਾਈ ਪ੍ਰਧਾਨ ਕਾ. ਚੰਦਰ ਸੇਖਰ ਤੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ 12 ਸਾਲਾਂ ਦੇ ਕਾਰਜਕਾਲ ਦੌਰਾਨ ਨਵ ਉਦਾਰਵਾਦੀ ਨੀਤੀਆਂ ਨੂੰ ਧੱਕੇ ਤੇ ਧੜੱਲੇ ਨਾਲ ਲਾਗੂ ਕੀਤਾ, ਜਿਸ ਸਦਕਾ ਕੁਦਰਤੀ ਸਰੋਤਾਂ, ਆਮਦਨ ਦੇ ਵਸੀਲਿਆਂ ਤੇ ਕਾਰਪੋਰੇਟ ਘਰਾਣਿਆਂ ਦਾ ਪੂਰੀ ਤਰ੍ਹਾਂ ਕਬਜਾ ਹੋ ਗਿਆ। ਇਸ ਦੇ ਨਤੀਜੇ ਵਜੋਂ ਮਹਿੰਗਾਈ ਸੱਤਵੇਂ ਅਸਮਾਨ ’ਤੇ ਚੜ੍ਹ ਚੁੱਕੀ ਹੈ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਵਧੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ 2027 ਦੀਆਂ ਚੋਣਾਂ ’ਚ ਭੁਗਤਣਾ ਪਵੇਗਾ। ਇਸ ਮੌਕੇ ਸਾਧੂ ਸਿੰਘ ਰਾਮਾਨੰਦੀ,ਅਮਰਜੀਤ ਸਿੰਘ ਸਿੱਧੂ, ਬਿੱਕਰ ਸਿੰਘ ਮਾਖਾ, ਗੁਰਪਿਆਰ ਸਿੰਘ ਫੱਤਾ, ਰਣਜੀਤ ਕੌਰ ਬਰੇਟਾ, ਰਾਜ ਕੌਰ ਝੰਡੂਕੇ, ਸੰਕਰ ਸਿੰਘ ਜਟਾਣਾ, ਜੱਗਾ ਸਿੰਘ ਰਾਏਪੁਰ, ਬਲਵਿੰਦਰ ਸਿੰਘ ਕੋਟਧਰਮੂ, ਦੇਸਰਾਜ ਸਿੰਘ ਕੋਟਧਰਮੂ, ਰਾਮ ਸਿੰਘ ਖੋਖਰ, ਸੁਖਦੇਵ ਸਿੰਘ ਛਾਪਿਆਂਵਾਲੀ, ਵਿਰਸਾ ਸਿੰਘ ਛਾਪਿਆਂਵਾਲੀ, ਬਲਦੇਵ ਸਿੰਘ ਦੂਲੋਵਾਲ, ਭੋਲਾ ਸਿੰਘ ਮਾਖਾ ਆਦਿ ਹਾਜ਼ਰ ਸਨ।