29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਮਾਨਸਾ ਨੇੜਲੇ ਪਿੰਡਾਂ ਦੇ ਕਈ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਿਆ ਗਿਆ ਹੈ।

ਅਜੀਤ ਡੈਸਕ 29-11-2026

ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਮਾਨਸਾ ਨੇੜਲੇ ਪਿੰਡਾਂ ਦੇ ਕਈ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਨਾਲ ਜੋੜਿਆ ਗਿਆ ਹੈ। ਵਿਧਾਇਕ ਅਨੁਸਾਰ ਨੰਗਲ ਕਲਾਂ, ਖੋਖਰ ਕਲਾਂ ਅਤੇ ਮੌਜੀਆ ਦੇ ਸਰਕਾਰੀ ਸਕੂਲਾਂ ’ਚ ਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਅਤੇ ਮੌਜੀਆ ਦੇ ਸਕੂਲ ਵਿਚ ਲਾਇਬਰੇਰੀ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੋਵੇਗਾ ਤੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇਣ ਦੇ ਸਮਰੱਥ ਬਣ ਸਕਣਗੇ। ਇਸ ਮੌਕੇ ਸਕੂਲ ਮੁਖੀ ਨੰਗਲ ਕਲਾਂ ਸਤਗੁਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਚੇਅਰਪਰਸਨ ਸ਼ੀਨਾ ਰਾਣੀ, ਸਰਪੰਚ ਦਰਸ਼ਨ ਸਿੰਘ, ਪ੍ਰਿੰਸੀਪਲ ਦਿਲਪ੍ਰੀਤ ਸਿੰਘ, ਜਗਤਾਰ ਸਿੰਘ ਔਲਖ, ਅਕਬਰ ਸਿੰਘ, ਖੋਖਰ ਕਲਾਂ ਵਿਖੇ ਸਕੂਲ ਮੁਖੀ ਰਵਿੰਦਰ ਕੋਹਲੀ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਸਵੀਰ ਕੌਰ, ਸਰਪੰਚ ਸਿਕੰਦਰ ਸਿੰਘ, ਮੌਜੀਆ ਵਿਖੇ ਸਕੂਲ ਮੁਖੀ ਗੁਰਪ੍ਰੀਤ ਸਿੰਘ, ਚੇਅਰਪਰਸਨ ਸਕੂਲ ਮੈਨੇਜਮੈਂਟ ਕਮੇਟੀ ਖੁਸ਼ਪ੍ਰੀਤ ਕੌਰ, ਸਰਪੰਚ ਜਸਵਿੰਦਰ ਕੌਰ, ਜਸਵਿੰਦਰ ਸਿੰਘ ਐਡਵੋਕੇਟ, ਐਡਵੋਕੇਟ ਨਵਦੀਪ ਸ਼ਰਮਾ, ਹੈੱਡ ਮਾਸਟਰ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਮਾਨਸਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਬਸਪਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ 6 ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।