28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਲਕੇ ਦੇ ਵਿਕਾਸ ਅਤੇ ਤਰੱਕੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਖੁਸ਼ੀ ਰਾਮ

ਬੁਢਲਾਡਾ, 28 ਨਵੰਬਰ (ਸੁਨੀਲ ਮਨਚੰਦਾ) - ਵਿਧਾਨ ਸਭਾ ਚੋਣਾਂ ਚ ਕਾਂਗਰਸ ਦੀ ਸਰਕਾਰ ਬਣਨ ਤੇ ਬੁਢਲਾਡਾ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ। ਇਹ ਵਿਚਾਰ ਹਲਕੇ ਦੇ 1 ਦਰਜਨ ਪਿੰਡਾਂ ’ਚ ਵਰਕਰ ਮਿਲਣੀ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.

ਅਜੀਤ ਡੈਸਕ 29-11-2026
ਬੁਢਲਾਡਾ, 28 ਨਵੰਬਰ (ਸੁਨੀਲ ਮਨਚੰਦਾ) - ਵਿਧਾਨ ਸਭਾ ਚੋਣਾਂ ਚ ਕਾਂਗਰਸ ਦੀ ਸਰਕਾਰ ਬਣਨ ਤੇ ਬੁਢਲਾਡਾ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ। ਇਹ ਵਿਚਾਰ ਹਲਕੇ ਦੇ 1 ਦਰਜਨ ਪਿੰਡਾਂ ’ਚ ਵਰਕਰ ਮਿਲਣੀ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਸਾਬਕਾ ਆਈ.ਏ.ਐੱਸ. ਅਧਿਕਾਰੀ ਖੁਸ਼ੀ ਰਾਮ ਨੇ ਪ੍ਰਗਟਾਏ। ਉਨ੍ਹਾਂ ਕਿਹਾ ਕਿ ਬੁਢਲਾਡਾ ਹਲਕੇ ਦੇ ਹਰੇਕ ਪਿੰਡ ’ਚ ਬੂਥ ਪੱਧਰ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਮਿਲ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਰਾਜ ਸਮੇਂ ਅਮਨ ਸ਼ਾਂਤੀ ਭਾਈਚਾਰਕ ਸਾਂਝ ਮਜ਼ਬੂਤ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਹਰ ਵਰਗ ਦੇ ਲੋਕ ‘ਆਪ’ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ। ਇਸ ਮੌਕੇ ਸੈਦੇਵਾਲਾ ਵਿਖੇ ਨੰਬਰਦਾਰ ਬਲਵਿੰਦਰ ਸਿੰਘ, ਜੀਤ ਸਿੰਘ ਅਤੇ ਪਿੰਡ ਗੰਢੂ ਕਲਾਂ ਵਿਖੇ ਸਾਬਕਾ ਸਰਪੰਚ ਜੁਗਰਾਜ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਮਨਦੀਪ ਸਿੰਘ ਐੱਸ.ਓ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸਾਲਾਨਾ ਖੇਡ ਮੇਲਾ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੱਠਜੋੜ ਲਈ ਪੰਥਕ ਧਿਰਾਂ ਨਾਲ ਗੱਲਬਾਤ ਜਾਰੀ-ਲਖਵਿੰਦਰ ਸਿੰਘ ਮੂਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।