ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਕੀਤੀਆਂ ਰਵਾਨਾ
ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ। ਇਨ੍ਹਾਂ ਬੱਸਾਂ ਨੂੰ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਵਨਾ ਅਤੇ ਉਨ੍ਹਾਂ ਦੇ ਪਿਤਾ ਖਜ਼ਾਨ ਸਿੰਘ ਪਟਵਾਰੀ ਨੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਅਜੀਤ ਡੈਸਕ
24-08-2026