30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਖੇਡਾਂ ਨੌਜਵਾਨਾਂ ਨੂੰ ਭੈੜੀਆਂ ਅਲਾਮਤਾਂ ਤੋਂ ਬਚਾਉਣ 'ਚ ਸਹਾਈ- ਜਥੇ. ਔਲਖ <br/>

ਅਜੀਤ ਡੈਸਕ 01-04-2026
ਨੂਰਪੁਰ ਬੇਦੀ, 31 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਚੌਂਤਾ ਵਿਖੇ ਸ੍ਰੀ ਗੁਰੂ ਰਾਮ ਰਾਏ ਸਪੋਰਟਸ ਕਲੱਬ ਚੌਂਤਾ ਵਲੋਂ ਸ਼ਾਨਦਾਰ ਢੰਗ ਨਾਲ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਕਈ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਖੇਡ ਮੈਦਾਨ ਵਿਚ ਖਿਡਾਰੀਆਂ ਵਲੋਂ ਜ਼ਬਰਦਸਤ ਜੋਸ਼ ਤੇ ਜਜ਼ਬਾ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ ਜਰਨੈਲ ਸਿੰਘ ਔਲਖ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਪਿੰਡਾਂ ਵਿਚ ਖੇਡਾਂ ਦੀ ਪ੍ਰੇਰਣਾ ਨੂੰ ਵਧਾਉਂਦੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ | ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਉਨ੍ਹਾਂ ਕਲੱਬ ਦੇ ਮੈਂਬਰਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ | ਸਰਪੰਚ ਕਮਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਸੁਰਿੰਦਰ ਸਿੰਘ, ਮਾਸਟਰ ਸਰਬਣ ਰਾਮ, ਗੁਰਪ੍ਰੀਤ ਸਿੰਘ, ਬੰਟੂ ਅਤੇ ਜਗਤਾਰ ਸਿੰਘ ਸਮੇਤ ਪਿੰਡ ਦੀਆਂ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਿਵ ਮੰਦਰ ਬੇਲਾ ਵਿਖੇ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਲੋਂ ਸਾਲਾਨਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।