25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹਨ ਕੌਂਸਲਰ ਅਤੇ ਪਤਵੰਤੇ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ-13 ਕਥੇੜਾ ਤੋਂ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

ਨੰਗਲ, 23 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਥੇੜਾ, ਵਾਰਡ ਨੰਬਰ-13 ਨੰਗਲ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਾਰਡ ਵਿਚ ਉਤਸ਼ਾਹ ਦਾ ਮਾਹੌਲ ਰਿਹਾ ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਵਾਨਾ ਕੀਤਾ।

ਅਜੀਤ ਡੈਸਕ 24-08-2026
ਨੰਗਲ, 23 ਅਗਸਤ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਥੇੜਾ, ਵਾਰਡ ਨੰਬਰ-13 ਨੰਗਲ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਾਰਡ ਵਿਚ ਉਤਸ਼ਾਹ ਦਾ ਮਾਹੌਲ ਰਿਹਾ ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਹੱਤਵਪੂਰਨ ਉਪਰਾਲਾ ਹੈ। ਇਸ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਯਾਤਰਾ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂ ਸਾਹਿਬਾਨ, ਸੰਤਾਂ ਤੇ ਮਹਾਨ ਸ਼ਖ਼ਸੀਅਤਾਂ ਦੀ ਪਵਿੱਤਰ ਧਰਤੀ ਹੈ ਤੇ ਧਾਰਮਿਕ ਅਸਥਾਨਾਂ ਨਾਲ ਲੋਕਾਂ ਦੀ ਅਟੁੱਟ ਆਸਥਾ ਜੁੜੀ ਹੋਈ ਹੈ। ਸਰਕਾਰ ਵਲੋਂ ਅਜਿਹੀਆਂ ਯਾਤਰਾਵਾਂ ਨੂੰ ਉਤਸ਼ਾਹਿਤ ਕਰਨਾ ਸਾਡੀ ਸਾਂਝੀ ਵਿਰਾਸਤ ਅਤੇ ਧਾਰਮਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਮੌਕੇ ਕੌਂਸਲਰ ਹਰਦੀਪ ਸਿੰਘ ਬੈਂਸ, ਕੌਂਸਲਰ ਰਾਜੇਸ਼ ਆਂਗਰਾ ਲਵਲੀ, ਰਾਮਪਾਲ, ਚਾਂਦਲਾ, ਪੰਡਿਤ ਕਸ਼ਮੀਰੀ ਲਾਲ, ਅਮਨ ਕੁਮਾਰ ਸ਼ਰਮਾ, ਯਸ਼ਪਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਤੇ ਵਾਰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਟਿੱਬਾ ਨੰਗਲ ਦੇ ਕਾਲਜ ਵਿਖੇ 30 ਨੂੰ ਕਰਵਾਏ ਜਾਣਗੇ ਅਥਲੈਟਿਕਸ ਮੁਕਾਬਲੇ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਜੱਜਰ ਵਿਖੇ ਖੁਰ ਰਹੇ ਡੰਗੇ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ। ਜੱਜਰ ਦੇ ਸ਼ਿਵ ਮੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।