24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਾਂਗਰਸ ਸਰਕਾਰ ਬਣਨ ’ਤੇ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ-ਬੰਨੀ ਕੰਗ

ਖਰੜ, 23 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ‘ਤੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹੀ ਇਸ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਹੁਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਹੋਇਆ ਹੈ ਤੇ ਕਾਂਗਰਸ ਸਰਕਾਰ ਵਲੋਂ ਇਸ ਹਲਕੇ ਨੂੰ ਖੁੱਲ੍ਹੀਆਂ ਗ੍ਰਾਟਾਂ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 24-08-2026
ਖਰੜ, 23 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ‘ਤੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹੀ ਇਸ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਹੁਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਹੋਇਆ ਹੈ ਤੇ ਕਾਂਗਰਸ ਸਰਕਾਰ ਵਲੋਂ ਇਸ ਹਲਕੇ ਨੂੰ ਖੁੱਲ੍ਹੀਆਂ ਗ੍ਰਾਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਪੰਜਾਬ ਦੀ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਸ ਹਲਕੇ ਤੋਂ ਚੁਣੇ ਹੋਏ ਨੁਮਾਇੰਦੇ ਵਲੋਂ ਵਿਕਾਸ ਅਤੇ ਹੋਰਨਾਂ ਕੰਮਾਂ ਲਈ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਜੋ ਕਿ ਅੱਜ ਤੱਕ ਹਕੀਕਤ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਖਸਤਾ ਹਾਲਤ ਸੜਕਾਂ ਤੇ ਬਰਸਾਤੀ ਪਾਣੀ ਦੇ ਨਿਕਾਸ ਦਾ ਢੁਕਵਾਂ ਪ੍ਰਬੰਧ ਨਾ ਹੋਣਾ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੇ ਹਵਾ ਹੋਣ ਦੀ ਗਵਾਹੀ ਭਰਦੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭ ਚੋਣਾਂ ਵਿਚ ਕਾਂਗਰਸ ਦੇ ਗਠਨ ‘ਚ ਬਣਦਾ ਯੋਗਦਾਨ ਪਾਉਣ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕੇ।
ਪਿਛਲੀ ਖ਼ਬਰ ਖਰੜ ਦੇ ਵਾਰਡ ਨੰ. 3 ਦੇ ਵਸਨੀਕਾਂ ਵਲੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।