25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਕੂਲਾਂ ਦੇ ਸਰਕਲ ਸਟਾਈਲ ਕਬੱਡੀ ਦੇ ਚਾਰ ਰੋਜ਼ਾ ਮੁਕਾਬਲਿਆਂ ਦੇ ਦੂਜੇ ਦਿਨ ਲੜਕੀਆਂ ਦੇ ਮੁਕਾਬਲੇ ਹੋਏ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਸਰਕਲ ਸਟਾਇਲ ਕਬੱਡੀ ਦੇ ਦੂਜੇ ਦਿਨ ਲੜਕੀਆਂ ਦੇ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਸਰੰਪਚ ਜੋਤੀ ਰਾਣਾ ਵਲੋਂ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਅਗੰਮਪੁਰ ਦੀ ਧਰਤੀ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋ ਰਹੇ ਹਨ।

ਅਜੀਤ ਡੈਸਕ 25-08-2026
ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਦੇ ਸਕੂਲਾਂ ਦੇ ਸਰਕਲ ਸਟਾਇਲ ਕਬੱਡੀ ਦੇ ਦੂਜੇ ਦਿਨ ਲੜਕੀਆਂ ਦੇ ਮੁਕਾਬਲੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਸ਼ੁਰੂਆਤ ਸਰੰਪਚ ਜੋਤੀ ਰਾਣਾ ਵਲੋਂ ਕੀਤੀ ਗਈ। ਉਨ੍ਹਾਂ ਬੋਲਦਿਆਂ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਅਗੰਮਪੁਰ ਦੀ ਧਰਤੀ ਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਹੋ ਰਹੇ ਹਨ। ਜਿਸ ਲਈ ਉਹ ਸਿੱਖਿਆ ਵਿਭਾਗ ਦੇ ਬਹੁਤ ਧੰਨਵਾਦੀ ਹਨ। ਇਸ ਤੋਂ ਪਹਿਲਾਂ ਸਕੂਲ ਦੀ ਮੁੱਖ ਅਧਿਆਪਿਕਾ ਰੁਪਿੰਦਰਜੀਤ ਕੌਰ, ਕਨਵੀਨਰ ਦਲਜੀਤ ਸਿੰਘ ਅਤੇ ਜੋਨਲ ਸਕੱਤਰ ਅਸੋਕ ਰਾਣਾ ਨੇ ਦੱਸਿਆ ਕਿ ਸਰਕਲ ਸਟਾਇਲ ਕਬੱਡੀ ’ਚ 17 ਸਾਲ ਲੜਕਿਆਂ ’ਚ ਨੂਰਪੁਰ ਬੇਦੀ ਨੇ ਪਹਿਲਾ, ਸ੍ਰੀ ਅਨੰਦਪੁਰ ਸਾਹਿਬ ਨੇ ਦੂਜਾ ਅਤੇ ਮੋਰਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 19 ਸਾਲ ਲੜਕਿਆਂ ’ਚ ਤਖਤਗੜ੍ਹ ਨੇ ਪਹਿਲਾ, ਮੋਰਿਡਾ ਨੇ ਦੂਜਾ ਅਤੇ ਰੂਪਨਗਰ ਨੇ ਤੀਜਾ ਸਥਾਨ ਹਾਸਲ ਕੀਤਾ। 14 ਸਾਲ ਲੜਕਿਆਂ ’ਚ ਨੂਰਪੁਰ ਬੇਦੀ ਨੇ ਪਹਿਲਾ, ਸ੍ਰੀ ਚਮਕੌਰ ਸਾਹਿਬ ਨੇ ਦੂਜਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਰਣਜੀਤ ਸਿੰਘ ਭੱਠਲ, ਭੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਬਖਸ਼ੀ ਰਾਮ, ਅਮਰੀਕ ਸਿੰਘ, ਜਸਵੀਰ ਕੌਰ, ਪੁਸ਼ਪਾ ਦੇਵੀ , ਜਸਪ੍ਰੀਤ ਸਿੰਘ, ਹਰਿੰਦਰਪਾਲ ਕੌਰ, ਸਤਨਾਮ ਸਿੰਘ, ਅਸ਼ਵਨੀ ਕੁਮਾਰ, ਇਕਬਾਲ ਸਿੰਘ, ਰਣਬੀਰ ਸਿੰਘ, ਸੁਖਪ੍ਰੀਤ ਸਿੰਘ, ਰਾਮ ਕੁਮਾਰ, ਸੁਰਜੀਤ ਸਿੰਘ, ਬਹਾਦਰ ਸਿੰਘ, ਕੁਲਦੀਪ ਸਿੰਘ ਕਾਲਾ, ਅਮਰਜੀਤ ਪਾਲ ਸਿੰਘ, ਸੁਰਿੰਦਰ ਸਿੰਘ, ਹਰਜੋਤ ਸਿੰਘ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਨਾਲ ਸੰਬੰਧਿਤ ਇਕ ਸੇਵਾ ਮੁਕਤ ਨਾਇਬ ਤਹਿਸੀਲਦਾਰ ਤੇ ਤਿੰਨ ਕਾਨੂੰਗੋ ਅਕਾਲੀ ਦਲ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੀ ਚੋਣ ਮੀਟਿੰਗ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।