27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੰਯੁਕਤ ਮੁੱਖ ਚੋਣ ਅਧਿਕਾਰੀ ਨੇ ਈ. ਵੀ. ਐਮ./ ਵੀ. ਵੀ. ਪੈਟ. ਵੇਅਰਹਾਊਸ ਦੀ ਕੀਤੀ ਜਾਂਚ

ਰੂਪਨਗਰ, 25 ਅਗਸਤ (ਯਸ਼ਵੰਤ ਬੱਸੀ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਈ. ਵੀ.

ਅਜੀਤ ਡੈਸਕ 26-08-2026
ਰੂਪਨਗਰ, 25 ਅਗਸਤ (ਯਸ਼ਵੰਤ ਬੱਸੀ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਈ.ਵੀ.ਐਮ. ਸਬੰਧੀ ਨੋਡਲ ਅਧਿਕਾਰੀ ਸ੍ਰੀਮਤੀ ਨਵਨੀਤ ਕੌਰ ਬੱਲ ਵਲੋਂ ਅੱਜ ਜ਼ਿਲ੍ਹਾ ਪੱਧਰੀ ਈ.ਵੀ.ਐਮ./ਵੀ.ਵੀ.ਪੈਟ ਵੇਅਰਹਾਊਸ ਦੀ ਮਹੀਨਾਵਾਰ ਜਾਂਚ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੀ ਮੌਜੂਦ ਸਨ। ਜਾਂਚ ਦੌਰਾਨ ਸ੍ਰੀਮਤੀ ਬੱਲ ਨੇ ਵੇਅਰਹਾਊਸ ਵਿਚ ਸਟੋਰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਥਿਤੀ, ਰਿਕਾਰਡ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਸ਼ੀਨਾਂ ਦੀ ਸੁਰੱਖਿਅਤ ਸਾਂਭ-ਸੰਭਾਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮਸ਼ੀਨਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਈ.ਵੀ.ਐਮ. ਅਤੇ ਵੀ.ਵੀ.ਪੈਟ ਦੀ ਸੁਰੱਖਿਆ ਅਤੇ ਪਾਰਦਰਸ਼ੀ ਢੰਗ ਨਾਲ ਸਾਂਭ-ਸੰਭਾਲ ਚੋਣ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ। ਇਸ ਮੌਕੇ ਭਾਜਪਾ ਤੋਂ ਜਰਨੈਲ ਸਿੰਘ ਭਾਊਵਾਲ, ਕਾਂਗਰਸ ਤੋਂ ਭੁਪਿੰਦਰ ਸਿੰਘ ਅਤੇ ਬਸਪਾ ਤੋਂ ਸਰਦੂਲ ਸਿੰਘ ਸਮੇਤ ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਜੂਨੀਅਰ ਸਹਾਇਕ ਗੁਰਜੀਤ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕਰਾਟੇ ਚੈਂਪੀਅਨਸ਼ਿਪ ਦੌਰਾਨ ਜ਼ਿਲ੍ਹਾ ਰੂਪਨਗਰ ਦੇ 10 ਖਿਡਾਰੀਆਂ ਨੇ ਹਾਸਿਲ ਕੀਤੀਆਂ ਪੁਜ਼ੀਸ਼ਨਾਂ ਅਗਲੀ ਖ਼ਬਰ ਰੂਪਨਗਰ ਹੈੱਡਵਰਕਸ ਦੇ ਪ੍ਰਦੂਸ਼ਣ ਦੀ ਸੁਤੰਤਰ ਜਾਂਚ ਕਰਵਾਈ ਜਾਵੇ- ਜਥੇ. ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।