27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖ਼ੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ-ਡਾ. ਗੁਰਪ੍ਰੀਤ ਕੌਰ ਮਾਨ

ਢੇਰ, 26 ਅਗਸਤ (ਸ਼ਿਵ ਕੁਮਾਰ ਕਾਲੀਆ)- ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ।

ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਸੰਬੰਧੀ ਕਰਵਾਏ ਗਏ ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ। ਤਸਵੀਰਾਂ : ਸ਼ਿਵ ਕੁਮਾਰ ਕਾਲੀਆ ਰੰਗਲੇ ਪੰਜਾਬ’ ਦੀ ਤਸਵੀਰ ਬਣਿਆ ਤੀਆਂ ਦਾ ਸਮਾਗਮ-ਹਰਜੋਤ ਬੈਂਸ 27-08-2026

ਢੇਰ, 26 ਅਗਸਤ (ਸ਼ਿਵ ਕੁਮਾਰ ਕਾਲੀਆ)- ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਠਾਠਾ ਮਾਰਦੇ ਇਕੱਠ ਵਿਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ। ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖ਼ੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬੀ ਵਿਰਸੇ ਦੀਆਂ ਰਵਾਇਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨ ‘ਤੇ ਪੰਜਾਬ ਦੀ ਅਨਮੋਲ ਵਿਰਾਸਤ ਦਾ ਪ੍ਰਤੀਕ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਢਾਂਚੇ ਵਿਚ ਆਏ ਜ਼ਿਕਰਯੋਗ ਸੁਧਾਰ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਲੋਕ ਪੱਖੀ ਯੋਜਨਾਵਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ, ‘’ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਤਸਵੀਰ,ਪੰਜਾਬੀ ਵਿਰਸੇ ਦੇ ਰੰਗ, ਧੀਆਂ-ਭੈਣਾਂ ਦਾ ਸਤਿਕਾਰ ਤੇ ਲੋਕਾਂ ਦੀ ਖ਼ੁਸ਼ੀ।” ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਹਨ। ਸਮਾਗਮ ਦੌਰਾਨ ਤੀਆਂ ਦੇ ਰਵਾਇਤੀ ਰੰਗ, ਸਭਿਆਚਾਰਕ ਪੇਸ਼ਕਾਰੀਆਂ ਅਤੇ ਔਰਤਾਂ ਦੀ ਵੱਡੀ ਸ਼ਮੂਲੀਅਤ ਨੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਇਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ, ਇਲਾਕੇ ਦੇ ਵੱਖ ਵੱਖ ਕਲੱਬਾਂ, ਸੰਸਥਾਵਾਂ ਦੀਆਂ ਟੀਮਾਂ ਵਲੋਂ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਨਗਰ ਕੌਂਸਲ ਨੰਗਲ ਵਲੋਂ ਡਾ.ਗੁਰਪ੍ਰੀਤ ਕੌਰ ਮਾਨ ਤੇ ਹੋਰਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ.ਗੁਰਪ੍ਰੀਤ ਕੌਰ ਮਾਨ ਨੇ ਸਭਿਆਚਾਰਕ ਪੇਸ਼ਕਾਰੀਆਂ ਦੇਣ ਵਾਲੀਆਂ ਨੌਜਵਾਨ ਲੜਕੀਆਂ ਤੇ ਮਾਵਾਂ-ਭੈਣਾਂ ਦਾ ਹੋਸਲਾਂ ਵਧਾਇਆ ਅਤੇ ਅਜਿਹੇ ਸਮਾਗਮਾਂ ਦੇ ਪ੍ਰਬੰਧ ਕਰਨ ਲਈ ਬੈਂਸ ਪਰਿਵਾਰ ਤੇ ਆਮ ਆਦਮੀ ਪਾਰਟੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਮੰਚ ਸੰਚਾਲਨ ਸੀਮਾ ਜੱਸਲ ਅਤੇ ਸੰਦੀਪ ਭਾਰਤਵਾਜ ਵਲੋਂ ਕੀਤਾ ਗਿਆ। ਇਸ ਮੌਕੇ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਭੈਣ ਅਨਮੋਲ ਬੈਂਸ, ਮਾਤਾ-ਪਿਤਾ ਬਲਵਿੰਦਰ ਕੌਰ ਬੈਂਸ, ਸੋਹਣ ਸਿੰਘ ਬੈਂਸ, ਡਾ.ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ ਆਪ, ਦੀਪਕ ਸੋਨੀ ਚੇਅਰਮੈਨ ਖੱਤਰੀ ਅਰੋੜਾ ਵੈੱਲਫੇਅਰ ਬੋਰਡ, ਮਮਤਾ ਬਲਾਕ ਸੰਮਤੀ ਚੇਅਰਮੈਨ, ਗੁਰਵਿੰਦਰ ਕੌਰ ਸੇਖੋਂ ਹਲਕਾ ਕੋਆਰਡੀਨੇਟਰ, ਮਧੂ ਬਾਲਾ ਸਰਪੰਚ, ਨੀਲਮ ਸੋਨੀ ਸਰਪੰਚ, ਮੀਨਾ ਕਾਲੀਆ ਸਰਪੰਚ, ਪਿੰਕੀ ਰਾਣੀ ਭਨਾਮ, ਭਗਵੰਤ ਅਟਵਾਲ ਸਰਪੰਚ, ਮਮਤਾ, ਰੀਟਾਂ ਬਾਲਾ ਸਰਪੰਚ, ਪੱਮੂ ਢਿੱਲੋਂ ਮਾਰਕੀਟ ਕਮੇਟੀ ਚੇਅਰਮੈਨ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਪੰਚਾਇਤ ਮੈਂਬਰ ਤੇ ਮਹਿਲਾਵਾਂ ਹਾਜ਼ਰ ਸਨ।

ਪਿਛਲੀ ਖ਼ਬਰ ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਰਿਹਾਇਸ਼ੀ ਇਲਾਕੇ ’ਚ ਡੀ-ਐਡੀਕਸ਼ਨ ਸੈਂਟਰ ਖੋਲ੍ਹਣ ਦੀ ਕੋਸ਼ਿਸ਼ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।