27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਾਤਾਵਰਨ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਦਸਮੇਸ਼ ਯੂਥ ਕਲੱਬ ਦਾ ਸਨਮਾਨ

ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਬਦਲੇ ਦਸ਼ਮੇਸ਼ ਯੂਥ ਕਲੱਬ, ਗ੍ਰੀਨ ਐਵੀਨਿਊ ਰੂਪਨਗਰ ਨੂੰ ਜ਼ਿਲ੍ਹਾ ਵਾਤਾਵਰਨ ਸਿੱਖਿਆ ਟੀਮ ਰੂਪਨਗਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਨੈਸ਼ਨਲ ਵਾਤਾਵਰਨ ਕਾਰਕੁਨ ਫੋਰਨ ਚੰਦ, ਜ਼ਿਲ੍ਹਾ ਵਾਤਾਵਰਨ ਕੋਆਰਡੀਨੇਟਰ ਸੁਖਜੀਤ ਸਿੰਘ ਅਤੇ ਕੁਲਵੰਤ ਸਿੰਘ ਭੱਕੂ ਮਾਜਰਾ ਸਮੇਤ ਜ਼ਿਲ੍ਹਾ ਰੂਪਨਗਰ ਦੇ ਸਮੂਹ ਈਕੋ ਕਲੱਬ ਅਧਿਆਪਕਾਂ ਦੀ ਮੌਜੂਦਗੀ ਵਿਚ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੂੰ ਭੇਂਟ ਕੀਤਾ ਗਿਆ।

ਅਜੀਤ ਡੈਸਕ 27-08-2026
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਬਦਲੇ ਦਸ਼ਮੇਸ਼ ਯੂਥ ਕਲੱਬ, ਗ੍ਰੀਨ ਐਵੀਨਿਊ ਰੂਪਨਗਰ ਨੂੰ ਜ਼ਿਲ੍ਹਾ ਵਾਤਾਵਰਨ ਸਿੱਖਿਆ ਟੀਮ ਰੂਪਨਗਰ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਨੈਸ਼ਨਲ ਵਾਤਾਵਰਨ ਕਾਰਕੁਨ ਫੋਰਨ ਚੰਦ, ਜ਼ਿਲ੍ਹਾ ਵਾਤਾਵਰਨ ਕੋਆਰਡੀਨੇਟਰ ਸੁਖਜੀਤ ਸਿੰਘ ਅਤੇ ਕੁਲਵੰਤ ਸਿੰਘ ਭੱਕੂ ਮਾਜਰਾ ਸਮੇਤ ਜ਼ਿਲ੍ਹਾ ਰੂਪਨਗਰ ਦੇ ਸਮੂਹ ਈਕੋ ਕਲੱਬ ਅਧਿਆਪਕਾਂ ਦੀ ਮੌਜੂਦਗੀ ਵਿਚ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੂੰ ਭੇਂਟ ਕੀਤਾ ਗਿਆ। ਦਸ਼ਮੇਸ਼ ਯੂਥ ਕਲੱਬ ਵਲੋਂ ਪਿਛਲੇ ਸਮੇਂ ਦੌਰਾਨ ਵਾਤਾਵਰਨ ਦੀ ਸੰਭਾਲ ਲਈ ਵੱਖ-ਵੱਖ ਪੱਧਰਾਂ ’ਤੇ ਸਰਗਰਮੀ ਨਾਲ ਕੰਮ ਕੀਤਾ ਗਿਆ ਹੈ। ਕਲੱਬ ਵਲੋਂ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ, ਸਫ਼ਾਈ ਮੁਹਿੰਮਾਂ, ਪਾਣੀ ਦੀ ਸੰਭਾਲ, ਪਾਰਕਾਂ ਦੇ ਨਿਰਮਾਣ ਦੇ ਨਾਲ-ਨਾਲ ਖ਼ਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨਾਗਰਾ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਯੂਥ ਕਲੱਬ ਵਾਤਾਵਰਨ ਦੀ ਸੰਭਾਲ ਲਈ ਭਵਿੱਖ ਵਿਚ ਵੀ ਹੋਰ ਵੱਡੇ ਪੱਧਰ ’ਤੇ ਉਪਰਾਲੇ ਜਾਰੀ ਰੱਖੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਵਿਗਿਆਨਕ ਸਿਖਲਾਈ ਲਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।