ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਈਆਂ ਗਈਆਂ। ਜ਼ਿਲ੍ਹਾ ਕੋਆਰਡੀਨੇਟਰ ਸ਼ਰਨਜੀਤ ਕੌਰ ਤੇ ਕਨਵੀਨਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ।
ਜ਼
ਜ਼ਿਲ੍ਹਾ ਪੱਧਰੀ ਗਤਕਾ ਖੇਡ ਮੁਕਾਬਲੇ ਆਰੰਭ ਕਰਾਉਣ ਮੌਕੇ ਮਹਿਮਾਨ ਤੇ ਪ੍ਰਬੰਧਕ ।
27-08-2026
ਰੂਪਨਗਰ, 26 ਅਗਸਤ (ਸਤਨਾਮ ਸਿੰਘ ਸੱਤੀ)- 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਗਤਕਾ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਕਰਵਾਈਆਂ ਗਈਆਂ। ਜ਼ਿਲ੍ਹਾ ਕੋਆਰਡੀਨੇਟਰ ਸ਼ਰਨਜੀਤ ਕੌਰ ਤੇ ਕਨਵੀਨਰ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਦੋ ਰੋਜ਼ਾ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਲਗਭਗ 150 ਗਤਕੇਬਾਜ਼ਾਂ ਨੇ ਹਿੱਸਾ ਲਿਆ। ਅੰਡਰ-14 ਸਿੰਗਲ ਸੋਟੀ ਟੀਮ ਇਵੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਨੇ ਪਹਿਲਾ ਅਤੇ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਨੇ ਦੂਜਾ ਸਥਾਨ ਹਾਸਲ ਕੀਤਾ। ਵਿਅਕਤੀਗਤ ਮੁਕਾਬਲੇ ਵਿਚ ਖ਼ਾਲਸਾ ਮਾਡਲ ਸਕੂਲ ਰੂਪਨਗਰ ਪਹਿਲੇ ਅਤੇ ਝੱਲੀਆਂ ਕਲਾਂ ਦੂਜੇ ਸਥਾਨ ‘ਤੇ ਰਹੇ। ਫ਼ਰੀ ਸੋਟੀ ਟੀਮ ਇਵੈਂਟ ਵਿਚ ਅਕਾਲ ਅਕੈਡਮੀ ਕਮਾਲਪੁਰਾ ਪਹਿਲੇ ਅਤੇ ਭੈਰੋਂ ਮਾਜਰਾ ਅਕੈਡਮੀ ਦੂਜੇ ਸਥਾਨ ‘ਤੇ ਰਹੀ। ਵਿਅਕਤੀਗਤ ਮੁਕਾਬਲੇ ਵਿਚ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਪਹਿਲੇ ਅਤੇ ਭੈਰੋਂ ਮਾਜਰਾ ਅਕੈਡਮੀ ਦੂਜੇ ਸਥਾਨ ‘ਤੇ ਰਹੀ। ਅੰਡਰ-17 ਫ਼ਰੀ ਸੋਟੀ ਟੀਮ ਈਵੈਂਟ ਵਿਚ ਖ਼ਾਲਸਾ ਸਕੂਲ ਨੇ ਪਹਿਲਾ ਅਤੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਨੇ ਦੂਜਾ ਸਥਾਨ ਹਾਸਲ ਕੀਤਾ। ਵਿਅਕਤੀਗਤ ਮੁਕਾਬਲੇ ਵਿਚ ਅਕਾਲ ਅਕੈਡਮੀ ਕਮਾਲਪੁਰ ਪਹਿਲੇ ਅਤੇ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਦੂਜੇ ਸਥਾਨ ‘ਤੇ ਰਹੇ। ਸਿੰਗਲ ਸੋਟੀ ਟੀਮ ਈਵੈਂਟ ਵਿਚ ਖ਼ਾਲਸਾ ਸਕੂਲ ਰੂਪਨਗਰ ਪਹਿਲੇ ਅਤੇ ਪਰਿਵਾਰ ਵਿਛੋੜਾ ਸਕੂਲ ਦੂਜੇ ਸਥਾਨ ‘ਤੇ ਰਿਹਾ। ਵਿਅਕਤੀਗਤ ਮੁਕਾਬਲੇ ਵਿਚ ਵੀ ਖ਼ਾਲਸਾ ਸਕੂਲ ਰੂਪਨਗਰ ਪਹਿਲੇ ਅਤੇ ਹੋਲੀ ਫੈਮਲੀ ਕਾਨਵੈਂਟ ਸਕੂਲ ਰੂਪਨਗਰ ਦੂਜੇ ਸਥਾਨ ‘ਤੇ ਰਹੇ। ਅੰਡਰ-19 ਸਿੰਗਲ ਸੋਟੀ ਟੀਮ ਈਵੈਂਟ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਪਹਿਲਾ ਸਥਾਨ ਹਾਸਲ ਕੀਤਾ। ਵਿਅਕਤੀਗਤ ਮੁਕਾਬਲੇ ਵਿਚ ਅਕਾਲ ਅਕੈਡਮੀ ਕਮਾਲਪੁਰ ਪਹਿਲੇ ਅਤੇ ਖ਼ਾਲਸਾ ਸਕੂਲ ਦੂਜੇ ਸਥਾਨ ‘ਤੇ ਰਿਹਾ। ਸ਼ਸਤਰ ਪ੍ਰਦਰਸ਼ਨ ਦੇ ਅੰਡਰ-14 ਲੜਕਿਆਂ ਵਿਚ ਕਰਨਵੀਰ ਸਿੰਘ ਪਹਿਲੇ ਅਤੇ ਬਲਜੋਤ ਸਿੰਘ ਦੂਜੇ ਸਥਾਨ ‘ਤੇ ਰਹੇ। ਅੰਡਰ-14 ਲੜਕੀਆਂ ਵਿਚ ਨਵਦੀਪ ਕੌਰ ਅਤੇ ਅੰਡਰ-17 ਲੜਕੀਆਂ ਵਿਚ ਨਵਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਨੂੰ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਕੋਚਾਂ ਤੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਅਮਨਦੀਪ ਸਿੰਘ ਢੰਗਰਾਲੀ, ਪਰਮਜੀਤ ਸਿੰਘ ਰਤਨਗੜ੍ਹ, ਤਰਨਜੀਤ ਸਿੰਘ, ਗੁਰਵਿੰਦਰ ਸਿੰਘ ਘਨੌਲੀ, ਸ਼ੈਰੀ ਸਿੰਘ ਭਾਂਬਰੀ, ਰਾਜਵਿੰਦਰ ਕੌਰ, ਗੁਰਜੀਤ ਸਿੰਘ, ਪ੍ਰਦੀਪ ਸਿੰਘ, ਮਨਜੀਤ ਕੌਰ, ਸਰਬਜੀਤ ਸਿੰਘ, ਅਨਮੋਲਪ੍ਰੀਤ ਕੌਰ ਅਤੇ ਜਸਪ੍ਰੀਤ ਸਿੰਘ ਲੋਧੀ ਮਾਜਰਾ ਹਾਜ਼ਰ ਸਨ।