28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ੇਖਾਂ ਮੁਹੱਲੇ ’ਚ ਭਗਵਤੀ ਜਾਗਰਣ ਕਰਵਾਇਆ ਵਿਧਾਇਕ ਦਿਨੇਸ਼ ਚੱਢਾ ਨੇ ਮਾਤਾ ਰਾਣੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਰੂਪਨਗਰ, 27 ਅਗਸਤ (ਸਟਾਫ਼ ਰਿਪੋਰਟਰ)- ਜੈ ਜਵਾਲਾ ਜੀ ਸੰਕੀਰਤਨ ਜਾਗਰਣ ਮੰਡਲ ਸ਼ੇਖਾਂ ਮੁਹੱਲਾ, ਰੂਪਨਗਰ ਵਲੋਂ ਅੱਠਵਾਂ ਵਿਸ਼ਾਲ ਭਗਵਤੀ ਜਾਗਰਨ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 28-08-2026
ਰੂਪਨਗਰ, 27 ਅਗਸਤ (ਸਟਾਫ਼ ਰਿਪੋਰਟਰ)- ਜੈ ਜਵਾਲਾ ਜੀ ਸੰਕੀਰਤਨ ਜਾਗਰਣ ਮੰਡਲ ਸ਼ੇਖਾਂ ਮੁਹੱਲਾ, ਰੂਪਨਗਰ ਵਲੋਂ ਅੱਠਵਾਂ ਵਿਸ਼ਾਲ ਭਗਵਤੀ ਜਾਗਰਨ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਿਸ਼ੇਸ਼ ਤੌਰ ’ਤੇ ਜਾਗਰਨ ਵਿਚ ਪਹੁੰਚੇ ਅਤੇ ਮਾਤਾ ਰਾਣੀ ਦੇ ਦਰਬਾਰ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ, ਇਲਾਕੇ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਜਾਗਰਣ ਮੰਡਲ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਸਵਾਗਤ ਕੀਤਾ ਗਿਆ। ਜਾਗਰਨ ਦੌਰਾਨ ਪ੍ਰਸਿੱਧ ਲੋਕ ਗਾਇਕ ਜੱਗੀ ਗਿੱਲ ਲੁਧਿਆਣੇ ਵਾਲੇ ਅਤੇ ਲੋਕ ਗਾਇਕਾ ਸਵੀਤਾ ਰਾਜਪੁਰੇ ਵਾਲੀ ਨੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਜਨ ਪੇਸ਼ ਕੀਤੇ। ਭਜਨਾਂ ਦੌਰਾਨ ਸੰਗਤਾਂ ਭਗਤੀ ਦੇ ਰੰਗ ਵਿਚ ਰੰਗੀਆਂ ਨਜ਼ਰ ਆਈਆਂ ਅਤੇ ਸ਼ਰਧਾਲੂਆਂ ਨੇ ਧਾਰਮਿਕ ਗੀਤਾਂ ਦਾ ਆਨੰਦ ਮਾਣਿਆ। ਦੇਰ ਰਾਤ ਤੱਕ ਚੱਲੇ ਇਸ ਧਾਰਮਿਕ ਸਮਾਗਮ ਦੌਰਾਨ ਜੈਕਾਰਿਆਂ ਅਤੇ ਭਜਨਾਂ ਨਾਲ ਸਮੁੱਚਾ ਮਾਹੌਲ ਭਗਤੀਮਈ ਬਣਿਆ ਰਿਹਾ। ਜੈ ਜਵਾਲਾ ਜੀ ਸੰਕੀਰਤਨ ਜਾਗਰਣ ਮੰਡਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮਾਤਾ ਰਾਣੀ ਦੀ ਕਿਰਪਾ ਨਾਲ ਹਰ ਸਾਲ ਇਹ ਜਾਗਰਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾਂਦਾ ਹੈ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਮਰਜੀਤ ਸਿੰਘ ਲੌਂਗੀਆ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਨ. ਸੀ. ਸੀ. ਕੈਂਪ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।